Jalandhar
CBI ਵੱਲੋਂ ਪੰਜਾਬ ਦੇ 50 ਤੋਂ ਵੱਧ IAS, PPS ਅਤੇ PCS ਅਧਿਕਾਰੀ ਤਲਬ

ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ CBI ਵੱਲੋਂ ਪੰਜਾਬ ਦੇ 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਸੀਬੀਆਈ ਚੰਡੀਗੜ੍ਹ ਨੇ ਵੱਖ-ਵੱਖ ਮਾਮਲਿਆਂ ਵਿੱਚ ਪੁੱਛਗਿੱਛ ਲਈ ਪੰਜਾਬ ਦੇ ਕਈ ਸੀਨੀਅਰ ਅਧਿਕਾਰੀਆਂ ਨੂੰ ਬੁਲਾਇਆ ਹੈ।
ਜਾਣਕਾਰੀ ਅਨੁਸਾਰ, ਇਨ੍ਹਾਂ ਮਾਮਲਿਆਂ ਵਿੱਚ ਰਿਸ਼ਵਤਖੋਰੀ, ਨਸ਼ਾ ਤਸਕਰੀ ਅਤੇ ਹੋਰ ਹਾਈ ਪ੍ਰੋਫਾਈਲ ਮਾਮਲੇ ਸ਼ਾਮਲ ਦੱਸੇ ਜਾ ਰਹੇ ਹਨ। ਹਾਲਾਂਕਿ, ਸੀਬੀਆਈ ਵੱਲੋਂ ਇਸ ਸਬੰਧ ਵਿੱਚ ਅਜੇ ਤੱਕ ਕੋਈ ਅਧਿਕਾਰਤ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ
ਪਰ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ CBI ਨੇ 50 ਤੋਂ ਵੱਧ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਹੈ, ਜਿਨ੍ਹਾਂ ਵਿੱਚ ਆਈਏਐਸ, ਪੀਪੀਐਸ ਅਤੇ ਪੀਸੀਐਸ ਅਧਿਕਾਰੀ ਸ਼ਾਮਲ ਹਨ।











