Jalandhar
ਜਲੰਧਰ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 1 ਜਖ਼ਮੀ

ਜਲੰਧਰ ਦੇ ਸੋਢਲ ਇੰਡਸਟਰੀ ਏਰੀਆ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਵੱਡਾ ਹਾਦਸਾ ਵਾਪਰਨੋਂ ਬਚ ਗਿਆ, ਜਦੋਂ ਵਿਦਿਆਰਥੀਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਅਚਾਨਕ ਸੰਤੁਲਨ ਵਿਗੜਨ ਕਾਰਨ ਇੱਕ ਰਿਹਾਇਸ਼ੀ ਘਰ ਦੇ ਮੁੱਖ ਗੇਟ ਨਾਲ ਜ਼ੋਰਦਾਰ ਢੰਗ ਨਾਲ ਟਕਰਾ ਗਈ। ਜਾਣਕਾਰੀ ਮੁਤਾਬਕ ਇੱਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ। ਟੱਕਰ ਦੇ ਸਮੇਂ ਬੱਸ ਅੰਦਰ ਕਰੀਬ 10 ਸਕੂਲੀ ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ ਇੱਕ ਬੱਚੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਬਾਕੀ ਸਾਰੇ ਬੱਚੇ ਵਾਲ-ਵਾਲ ਬਚ ਗਏ।











