Punjab

ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਅਸਤੀਫ਼ਾ, ਚੋਣ ਲੜਨ ਦੀ ਚਰਚਾ ?

Deputy Director of Punjab's Department of Public Relations resigns; talk of contesting elections?

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫ਼ੇ ਪਿੱਛੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਦੂਜੇ ਪਾਸੇ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ (SAD) ਵਿੱਚ ਸ਼ਾਮਲ ਹੋ ਸਕਦੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਏਕੋਟ ਤੋਂ ਚੋਣ ਲੜ ਸਕਦੇ ਹਨ।

ਪ੍ਰਭਦੀਪ ਸਿੰਘ ਨੱਥੋਵਾਲ ਨੇ ਖੁਦ ਅਸਤੀਫ਼ਾ ਦੇਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਸਿਆਸਤ ਵਿੱਚ ਆਉਣ ਜਾਂ ਚੋਣ ਲੜਨ ਬਾਰੇ ਅਜੇ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ।

ਰਾਏਕੋਟ ਤੋਂ ਚੋਣ ਲੜਨ ਦੀ ਚਰਚਾ

ਸੂਤਰਾਂ ਮੁਤਾਬਕ ਪ੍ਰਭਦੀਪ ਸਿੰਘ ਨੱਥੋਵਾਲ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਰਾਏਕੋਟ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ। ਉਹ ਰਾਏਕੋਟ ਹਲਕੇ ਅਧੀਨ ਆਉਂਦੇ ਪਿੰਡ ਨੱਥੋਵਾਲ ਦੇ ਰਹਿਣ ਵਾਲੇ ਹਨ। ਰਾਏਕੋਟ ਵਿਧਾਨ ਸਭਾ ਸੀਟ ਅਨੁਸੂਚਿਤ ਜਾਤੀ (SC) ਲਈ ਰਾਖਵੀਂ ਹੈ।

Back to top button