Punjab
ਮੁੱਖ ਮੰਤਰੀ ਭਗਵੰਤ ਮਾਨ ਦੇ OSD ਘੁੰਮਣ ਨੇ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ
ਮੁੱਖ ਮੰਤਰੀ ਭਗਵੰਤ ਮਾਨ ਦੇ OSD ਘੁੰਮਣ ਨੇ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ

ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਲੀਗਲ ਨੋਟਿਸ ਭੇਜਿਆ ਹੈ। ਰਾਜਬੀਰ ਸਿੰਘ ਘੁੰਮਣ ਦਾ ਦੋਸ਼ ਹੈ ਕਿ ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਖ਼ਿਲਾਫ਼ ਝੂਠੇ, ਬੇਬੁਨਿਆਦ ਅਤੇ ਮਾਨਹਾਨੀਕਾਰਕ ਦੋਸ਼ ਲਾਏ ਹਨ, ਜਿਸ ਨਾਲ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ।










