Jalandhar
ਸਾਬਕਾ ਸੰਸਦ ਮੈਂਬਰ ਮੋਹਿੰਦਰ ਕੇਪੀ ਨੇ ਸੰਨਿਆਸ ਲੈਣ ਦੀਆਂ ਖ਼ਬਰਾਂ ’ਤੇ ਚੁੱਪ ਤੋੜੀ
Former MP Mohinder KP breaks silence on reports of his retirement

ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਮੋਹਿੰਦਰ ਸਿੰਘ ਕੇਪੀ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਰਾਜਨੀਤੀ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ।
ਕੇਪੀ ਨੇ ਕਿਹਾ ਕਿ ਉਹ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸਨ ਅਤੇ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਹੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਰਤਾਰਪੁਰ ਤੋਂ ਵਿਧਾਨ ਸਭਾ ਚੋਣ ਨਹੀਂ ਲੜਨੀ ਸੀ, ਇਸ ਬਾਰੇ ਪਾਰਟੀ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ। ਉਨ੍ਹਾਂ ਦੀ ਰਾਇ ਤੋਂ ਬਾਅਦ ਹੀ ਪਾਰਟੀ ਨੇ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।
ਮੋਹਿੰਦਰ ਕੇਪੀ ਨੇ ਕਿਹਾ ਕਿ ਫ਼ਿਲਹਾਲ ਉਹ ਚੋਣ ਨਹੀਂ ਲੜ ਰਹੇ ਹਨ ਪਰ ਪਾਰਟੀ ਦੀਆਂ ਸਾਰੀਆਂ ਗਤੀਵਿਧੀਆਂ ਵਿੱਚ ਸ਼ਾਮਲ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਮੋਹਿੰਦਰ ਕੇਪੀ 40 ਸਾਲ ਦੀ ਸੇਵਾ ਤੋਂ ਬਾਅਦ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈ ਰਹੇ ਹਨ।










