
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੁੱਧਵਾਰ ਨੂੰ ਪੰਜਾਬ ਦੇ ਮੋਗਾ ਵਿੱਚ ਆਮ ਆਦਮੀ ਪਾਰਟੀ (AAP) ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ED ਦੀ ਟੀਮ ਕੇਂਦਰੀ ਰਿਜ਼ਰਵ ਪੁਲਿਸ ਫੋਰਸ (CRPF) ਦੇ ਜਵਾਨਾਂ ਨਾਲ ਮੋਗਾ-ਲੁਧਿਆਣਾ ਰੋਡ ਸਥਿਤ ਉਨ੍ਹਾਂ ਦੇ ਘਰ ਅਤੇ ਫਲੈਟਾਂ ਵਿੱਚ ਤਲਾਸ਼ੀ ਲੈ ਰਹੀ ਹੈ। AAP ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਮਨਦੀਪ ਕੌਰ ਅਰੋੜਾ ਨੂੰ ਮੁੜ ਉਮੀਦਵਾਰ ਐਲਾਨਿਆ ਹੈ।
ਜਾਣਕਾਰੀ ਮੁਤਾਬਕ, ED ਦੀ ਟੀਮ ਤੜਕੇ ਸਵੇਰੇ ਵਿਧਾਇਕ ਦੇ ਘਰ ਪਹੁੰਚੀ। ਉਸ ਸਮੇਂ ਅਮਨਦੀਪ ਕੌਰ ਅਰੋੜਾ ਘਰ ਵਿੱਚ ਹੀ ਮੌਜੂਦ ਸਨ। ਅਧਿਕਾਰੀਆਂ ਵੱਲੋਂ ਵਿਧਾਇਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।











