Punjab
ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਨੇ ਵੱਡਾ ਐਲਾਨ ਕਰਦਿਆਂ ਸਰਕਾਰੀ ਰੈਲੀਆਂ ‘ਚ ਬੱਸਾਂ ਨੂੰ ਲੈਕੇ ਜਾਣ ਤੋਂ ਕੋਰੀ ਨਾਂਹ
Major announcement by PRTC and Punbus workers: They will not send buses for government rallies—a flat-out refusal.

ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਨੇ ਵੱਡਾ ਐਲਾਨ ਕਰਦਿਆਂ ਸਰਕਾਰੀ ਰੈਲੀਆਂ ‘ਚ ਬੱਸਾਂ ਨੂੰ ਲੈਕੇ ਜਾਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਦਰਅਸਲ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਲ 70 ਤੋਂ ਵੱਧ ਮੀਟਿੰਗਾਂ ਹੁਣ ਤੱਕ ਹੋ ਚੁੱਕੀਆਂ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਜਿਸ ਦੇ ਚੱਲਦਿਆਂ ਮਜਬੂਰੀ ਕਾਰਨ ਉਨ੍ਹਾਂ ਨੂੰ ਗੇਟ ਰੈਲੀਆਂ ਕਰਨੀਆਂ ਪੈ ਰਹੀਆਂ ਹਨ। ਜੇਕਰ ਸਰਕਾਰ ਹੁਣ ਵੀ ਨਾ ਜਾਗੀ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।










