
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਟਲ ਗਈ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਲਕੇ 13 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਬੁਲਾ ਲਿਆ ਹੈ।ਬੀਬੀ ਜਗੀਰ ਕੌਰ ਦੀ ਘਰ ਵਾਪਸੀ ਦੀਆਂ ਖ਼ਬਰਾਂ ਨੇ ਪੰਜਾਬ ਦੀ ਸਿਆਸਤ ਵਿੱਚ ਜ਼ਬਰਦਸਤ ਹਲਚਲ ਪੈਦਾ ਕਰ ਦਿੱਤੀ ਸੀ।
ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਟਰੋਲ ਵੀ ਕੀਤਾ ਜਾ ਰਿਹਾ ਸੀ। ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ 13 ਨਵੰਬਰ ਨੂੰ ਵੱਡਾ ਸਮਾਗਮ ਰੱਖਿਆ ਗਿਆ ਸੀ। ਭੁਲੱਥ ਹਲਕੇ ਦੇ ਲੋਕਾਂ ਦਾ ਇਕੱਠ ਸੱਦਿਆ ਗਿਆ ਸੀ।
ਚਰਚਾ ਸੀ ਕਿ ਉਹ 13 ਨਵੰਬਰ 2026 ਨੂੰ ਬੇਗੋਵਾਲ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ਵਿੱਚ ਵਾਪਸੀ ਕਰਨਗੇ।











