Punjabpolitical

ਸਿਆਸੀ ਮਾਹੌਲ ਭੱਖਿਆ, BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ

Political atmosphere heats up; fake list regarding BJP-Akali Dal seat-sharing goes viral.

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਹਰ ਪਾਰਟੀ ਪਹਿਲਾਂ ਹੀ ਜਨਤਾ ਨੂੰ ਲੁਭਾਉਣ ਲਈ ਮੈਦਾਨ ਵਿੱਚ ਉਤਰ ਚੁੱਕੀ ਹੈ। ਉੱਥੇ ਹੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਹੋ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਸੀਟਾਂ ਦੀ ਵੰਡ ਨੂੰ ਲੈਕੇ ਕਿਤੇ ਨਾ ਕਿਤੇ ਦਾਅ ਪੇਚ ਫਸਿਆ ਹੋਇਆ ਹੈ।

ਇਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ-ਅਕਾਲੀ ਦਲ ਦੇ ਉਮੀਦਵਾਰਾਂ ਦੀ ਜਾਅਲੀ ਸੂਚੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੋਹਾਂ ਪਾਰਟੀਆਂ ਦੀਆਂ ਸੀਟਾਂ ਦਾ ਵੇਰਵਾ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਸੀਟ-ਵੰਡ ਦੀ ਵਾਇਰਲ ਸੂਚੀ ਨੂੰ ਜਾਅਲੀ ਦੱਸਿਆ ਹੈ।

ਉਨ੍ਹਾਂ ਨੇ ਪੋਸਟ ਪਾ ਕੇ ਕਿਹਾ, ਕੁਝ ਰਾਜਨੀਤਿਕ ਦਲਾਂ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀਆਂ ਸੰਭਾਵੀ ਸੀਟਾਂ ਦੀ ਵੰਡ ਨੂੰ ਲੈ ਕੇ ਜਾਅਲੀ ਸੂਚੀ ਵਾਲ਼ੀ ਇੱਕ ਪੋਸਟ ਵਾਇਰਲ ਕੀਤੀ ਜਾ ਰਹੀ ਹੈ, ਜੋ ਕਿ ਸਰਾਸਰ ਝੂਠੀ ਹੈ ਅਤੇ ਜਿਸਦਾ ਕੋਈ ਆਧਾਰ ਨਹੀਂ ਹੈ। ਜਦੋਂ ਵੀ ਸ਼੍ਰੋਮਣੀ ਅਕਾਲੀ ਦਲ- ਭਾਰਤੀ ਜਨਤਾ ਪਾਰਟੀ ਸੀਟਾਂ ਦੀ ਵੰਡ ਕਰਨਗੇ, ਉਸਦਾ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਜਾਵੇਗਾ। ਸਾਡੀ ਅਪੀਲ ਹੈ ਕਿ ਅਜਿਹੀਆਂ ਝੂਠੀਆਂ ਪੋਸਟਾਂ ‘ਤੇ ਭਰੋਸਾ ਨਾ ਕੀਤਾ ਜਾਵੇ। ਧੰਨਵਾਦ!

 

 

ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਤੋਂ ਬਾਅਦ, ਉਮੀਦਵਾਰਾਂ ਦੀ ਇੱਕ ਸੂਚੀ ਵਾਇਰਲ ਹੋ ਗਈ ਹੈ, ਜਿਸ ਵਿੱਚ ਦੋਵਾਂ ਪਾਰਟੀਆਂ ਦੀਆਂ ਸੀਟਾਂ ਦਾ ਵੇਰਵਾ ਦਿੱਤਾ ਗਿਆ ਹੈ। ਹਾਲਾਂਕਿ, ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਸੀਟ-ਵੰਡ ਦੀ ਵਾਇਰਲ ਸੂਚੀ ਨੂੰ ਜਾਅਲੀ ਦੱਸਿਆ ਹੈ।

ਪਾਰਟੀ ਨੇ ਕਿਹਾ ਕਿ ਕੁਝ ਰਾਜਨੀਤਿਕ ਪਾਰਟੀਆਂ ਅਤੇ ਸ਼ਰਾਰਤੀ ਅਨਸਰ ਸੰਭਾਵੀ ਸੀਟ-ਵੰਡ ਪ੍ਰਬੰਧ ਸੰਬੰਧੀ ਸੋਸ਼ਲ ਮੀਡੀਆ ‘ਤੇ ਝੂਠੀਆਂ ਸੂਚੀਆਂ ਫੈਲਾ ਰਹੇ ਹਨ। ਇਸਦਾ ਕੋਈ ਆਧਾਰ ਨਹੀਂ ਹੈ।

Back to top button