ਅੱਤਵਾਦ ਖ਼ਿਲਾਫ਼ ਅਪਰੇਸ਼ਨ ਦੌਰਾਨ ਸੀਆਈਏ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਅਲ-ਜ਼ਵਾਹਿਰੀ ਨੂੰ ਮਾਰਿਆਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਖੁਲਾਸਾ ਕੀਤਾ ਹੈ ਕਿ ਅਮਰੀਕਾ ਨੇ ਅਲ-ਕਾਇਦਾ ਦੇ ਆਗੂ ਆਇਮਨ ਅਲ- ਜ਼ਵਾਹਿਰੀ ਨੂੰ ਮਾਰ ਦਿੱਤਾ ਹੈ।
ਐਤਵਾਰ ਨੂੰ ਅੱਤਵਾਦ ਖ਼ਿਲਾਫ਼ ਅਪਰੇਸ਼ਨ ਦੌਰਾਨ ਸੀਆਈਏ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਅਲ-ਜ਼ਵਾਹਰੀ ਨੂੰ ਮਾਰਿਆ।
Al-Qaeda leader Ayman al-Zawahiri killed in counter-terrorism operation, US president confirms
ਐਤਵਾਰ ਨੂੰ ਅੱਤਵਾਦ ਖ਼ਿਲਾਫ਼ ਅਪਰੇਸ਼ਨ ਦੌਰਾਨ ਸੀਆਈਏ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਅਲ-ਜ਼ਵਾਹਰੀ ਨੂੰ ਮਾਰਿਆ।
ਅਮਰੀਕੀ ਰਾਸ਼ਟਰਪਤੀ ਨੇ ਆਖਿਆ ਕਿ ਅਲ-ਜ਼ਵਾਹਰੀ ਅਮਰੀਕੀ ਨਾਗਰਿਕਾਂ ਦੇ ਖ਼ਿਲਾਫ਼ ਹੱਤਿਆ ਅਤੇ ਹਿੰਸਾ ਦਾ ਦੋਸ਼ੀ ਸੀ।
ਉਨ੍ਹਾਂ ਨੇ ਆਖਿਆ,”ਹੁਣ ਇਨਸਾਫ ਹੋ ਗਿਆ ਹੈ ਅਤੇ ਇਹ ਦਹਿਸ਼ਤਗਰਦ ਆਗੂ ਨਹੀਂ ਰਿਹਾ।”
ਬਾਇਡੇਨ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਵੱਲੋਂ ਇਸ ਹਮਲੇ ਦੀ ਇਜਾਜ਼ਤ ਦਿੱਤੀ ਗਈ ਸੀ।
ਅਧਿਕਾਰੀਆਂ ਵੱਲੋਂ ਆਖਿਆ ਗਿਆ ਹੈ ਕਿ ਅਲ-ਜ਼ਵਾਹਿਰੀ ਇੱਕ ਸੁਰੱਖਿਅਤ ਘਰ ਦੀ ਬਾਲਕੋਨੀ ਵਿੱਚ ਮੌਜੂਦ ਸੀ ਜਦੋਂ ਡਰੋਨ ਹਮਲੇ ਰਾਹੀਂ ਉਸ ’ਤੇ ਦੋ ਮਿਜ਼ਾਈਲਾਂ ਦਾਗੀਆਂ ਗਈਆਂ।







