JalandharReligious

ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਡੇਰਾ ਸੰਤ ਇੰਦਰ ਦਾਸ ਜੀ ਸ਼ੇਖੇ ਵਿਖੇ ਅਹਿਮ ਮੀਟਿੰਗ

ਜਲੰਧਰ, 2 ਅਗਸਤ (  ਸ਼ਿੰਦਰਪਾਲ ਸਿੰਘ ਚਾਹਲ ) 
ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ. ਭਾਰਤ ਵੱਲੋਂ ਅੱਜ ਡੇਰਾ 108 ਸੰਤ ਇੰਦਰ ਦਾਸ ਸ਼ੇਖੇ ਵਿਖੇ ਵਿਸ਼ੇਸ਼ ਪ੍ਰੈੱਸ ਕਾਫਰੰਸ ਕੀਤੀ ਗਈ। ਜਿਸ ਵਿਚ ਆਲ ਇੰਡੀਆ ਆਦਿ ਧਰਮ ਸਾਧੂ ਸਮਾਜ ਦੇ ਰਾਸ਼ਟਰੀ ਪ੍ਰਧਾਨ ਸੰਤ ਸਰਵਣ ਦਾਸ, ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਰਾਸ਼ਟਰੇ ਪ੍ਰਧਾਨ ਸੰਤ ਸਤਵਿੰਦਰ ਹੀਰਾ, ਸੰਤ ਇੰਦਰ ਦਾਸ ਸ਼ੇਖੇ ਜਨ. ਸਕੱਤਰ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਰਜਿ. ਪੰਜਾਬ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।
ਇਸ ਮੌਕੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵੱਲੋਂ ਪੂਰੇ ਭਾਰਤ ਵਿਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਅਸਥਾਨਾਂ ਦੀ ਖੋਜ ਕੀਤੀ ਗਈ ਹੈ ਅਤੇ ਕਾਰ ਸੇਵਾ ਦੇ ਕਾਰਜ ਜਾਰੀ ਹਨ। ਇਸੇ ਲੜੀ ਦੇ ਤਹਿਤ ਸਾਲ 2013 ਵਿਚ ਲੈਂਡ ਆਫ. ਅਲੋਰਾ ਤਾਮਿਲਨਾਡੂ ਇਤਿਹਾਸਕ ਅਸਥਾਨ ਦੀ ਖੋਜ ਕੀਤੀ ਗਈ। ਜਿੱਥੇ ਸਤਿਗੁਰੂ ਰਵਿਦਾਸ ਮਹਾਰਾਜ ਦੀ ਅਪਾਰ ਕਿਰਪਾ ਪ੍ਰਾਪਤ ਕਰਨ ਵਾਸਤੇ ਸੰਗਤਾਂ ਵੱਡੀ  ਗਿਣਤੀ ਵਿਚ ਇੱਥੇ ਨਤਮਸਤਕ ਹੁੰਦੀਆਂ ਹਨ।
ਜਿਸ ਨੂੰ ਮੁੱਖ ਰੱਖਦਿਆਂ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵੱਲੋਂ ਇਸ ਪਵਿੱਤਰ ਅਸਥਾਨ ‘ਤੇ ਕਾਰ ਸੇਵਾ ਆਰੰਭੀ ਗਈ ਹੈ। ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਲੈਂਡ ਆਫ ਅਲੋਰਾ ਟੂਟੋਕੋਰੀਅਨ ਤਾਮਿਲਨਾਡੂ ਵਿਖੇ ਗੁਰੂ ਘਰ ਦੀ ਉਸਾਰੀ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦੀ ਸੇਵਾ ਜ਼ਿਲ੍ਹਾ ਬਰਨਾਲਾ ਦੀ ਸੰਗਤ ਨੂੰ ਮਿਲੀ ਹੈ। ਤਾਮਿਲਨਾਡੂ ਲਈ 5 ਅਗਸਤ ਨੂੰ ਸੰਗਤਾਂ ਦਾ ਇੱਕ ਵੱਡਾ ਜੱਥਾ ਪੰਜਾਬ ਤੋਂ ਰਵਾਨਾ ਹੋਵੇਗਾ ਅਤੇ 7 ਅਗਸਤ ਦਿਨ ਐਤਵਾਰ ਨੂੰ ਸਤਿਗੁਰੂ ਰਵਿਦਾਸ ਜੀ ਦੀ ਪਵਿੱਤਰ ਧਰਤੀ ਲੈਂਡ ਆਫ ਅਲੋਰਾ ਵਿਖੇ ਚੱਲ ਰਹੀ ਕਾਰ ਸੇਵਾ ਵਿਚ ਤੇਜ਼ੀ ਲਿਆਉਣ ਅਤੇ ਉਸਨੂੰ ਜਲਦ ਮੁਕੰਮਲ ਕਰਨ ਲਈ ਕਾਰਜਾਂ ਦੀ ਜ਼ਿੰਮੇਵਾਰੀ ਬਰਨਾਲਾ ਪ੍ਰਧਾਨ ਜਗਤਾਰ ਸਿੰਘ ਤੇ ਖਜਾਨਚੀ ਸਰਦਾਰ ਰਾਜਾ ਸਿੰਘ ਹੰਡਿਆਇਆ ਨੂੰ ਵਿਸ਼ੇਸ਼ ਤੌਰ ‘ਤੇ ਦਿੱਤੀ ਗਈ ਹੈ।  ਸੰਤ ਜਗਤਾਰ ਸਿੰਘ ਜੀ ਆਪਣੇ ਸਾਥੀਆਂ ਸਮੇਤ ਇਸ ਅਸਥਾਨ ਦੀ ਕਾਰ ਸੇਵਾ ਲਈ ਜਾ ਰਹੇ ਹਨ। ਜਿਸ ਸਬੰਧੀ ਜੱਥੇ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗਾ। ਇਸ ਮੀਟਿੰਗ ਵਿਚ ਕੌਮੀ ਕੈਸ਼ੀਅਰ ਸ੍ਰੀ ਅਮਿਤ ਕੁਮਾਰ ਪਾਲ, ਸ. ਰਾਮ ਸਿੰਘ ਅਤੇ ਸੰਤ ਪ੍ਰਮੇਸ਼ਰੀ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *

Back to top button