ਜਲੰਧਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਮੇਜਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਦਾਲਤ ਨੇ ਮੇਜਰ ਸਿੰਘ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਮੇਜਰ ਸਿੰਘ ਨੂੰ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਗਿਆ ਹੈ।
ਇਹ ਵਾਰੰਟ ਇੱਕ ਆਰਟੀਆਈ ਕਾਰਕੁਨ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ।









