ਹਾਲ ਹੀ ‘ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਪੰਜਾਬ ਪੁਲਸ ਦਾ ਏ.ਐੱਸ.ਆਈ. ਹੀ ਜੇਲ੍ਹ ਅੰਦਰ ਹਵਾਲਾਤੀਆਂ ਨੂੰ ਨਸ਼ਾ ਮੁਹੱਈਆ ਕਰਵਾ ਰਿਹਾ ਸੀ।
ਜਾਣਕਾਰੀ ਮੁਤਾਬਕ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚ 50 ਗ੍ਰਾਮ ਹੈਰੋਇਨ ਪਹੁੰਚਾਉਣ ਦੇ ਮਾਮਲੇ ‘ਚ ਜ਼ਿਲ੍ਹਾ ਮੋਗਾ ਦੇ ਏ.ਐੱਸ.ਆਈ. ਦਾ ਨਾਮ ਸਾਹਮਣੇ ਆ ਰਿਹਾ ਹੈ , ਜਿਸ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਏ.ਐੱਸ.ਆਈ. ‘ਤੇ ਦੋਸ਼ ਹਨ ਕਿ ਉਸ ਨੇ ਪੇਸ਼ੀ ਤੋਂ ਵਾਪਸ ਪਰਤ ਰਹੇ ਹਵਾਲਾਤੀਆਂ ਨੂੰ ਨਸ਼ਾ ਮੁਹੱਈਆ ਕਰਵਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਸਟਾਫ਼ ਨੇ ਸ਼ੱਕ ਦੇ ਆਧਾਰ ‘ਤੇ ਹਵਾਲਾਤੀਆਂ ਦੀ ਤਲਾਸ਼ੀ ਲਈ ਸੀ ਅਤੇ ਪੁੱਛਗਿਛ ਕੀਤੀ ਸੀ ਜਿਸ ਦੌਰਾਨ ਇਹ ਖੁਲਾਸਾ ਹੋਇਆ। ਪੁੱਛਗਿਛ ਤੋਂ ਬਾਅਦ ਪੁਲਸ ਨੇ ਏ.ਐੱਸ.ਆਈ. ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।






