
ਭਾਰਤੀ ਵੇਟਲਿਫਟਰ ਗੁਰਦੀਪ ਸਿੰਘ ਨੇ 109 ਪਲੱਸ ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਭਾਰਤ ਦੀ ਪ੍ਰਭਾਵਸ਼ਾਲੀ ਮੁਹਿੰਮ ਜਾਰੀ ਰੱਖੀ। ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਧਾਈ ਦਿੱਤੀ ਗਈ ਅਤੇ ਨਾਲ ਹੀ ਸੀਐੱਮ ਮਾਨ ਨੇ 40 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ‘ਚ ਲਿਖਿਆ, “ਖੰਨਾ ਨੇੜੇ ਪਿੰਡ ਦੇ ਗੁਰਦੀਪ ਸਿੰਘ ਨੂੰ ਰਾਸ਼ਟਰਮੰਡਲ ਖੇਡਾਂ ਦੌਰਾਨ 109 ਕਿਲੋ ਭਾਰ ਵਰਗ ‘ਚ ਕਾਂਸੀ ਦਾ ਤਗਮਾ ਜਿੱਤਣ ‘ਤੇ ਵਧਾਈ।








