IndiaPunjab

ਹਾਈਕੋਰਟ ਦੀ ਇੱਕ ਮਹਿਲਾ ਵਕੀਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, SSP ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਇੱਕ ਮਹਿਲਾ ਵਕੀਲ ਨੂੰ ਧਮਕੀ ਦਾ ਕਾਲ ਆਇਆ ਹੈ। ਫੋਨ ਕਰਨ ਵਾਲੇ ਨੇ ਉਸਨੂੰ ਅਤੇ ਉਸਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਵਕੀਲ ਨੇ ਇਸ ਦੀ ਸ਼ਿਕਾਇਤ ਐਸਐਸਪੀ ਮੁਹਾਲੀ ਅਤੇ ਆਸਟ੍ਰੇਲੀਅਨ ਕੌਂਸਲੇਟ ਨੂੰ ਵੀ ਕੀਤੀ। ਪੁਲਿਸ ਨੇ ਸ਼ਿਕਾਇਤ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਐਡਵੋਕੇਟ ਵੰਦਨਾ ਸ਼ਰਮਾ ਨੇ ਦੱਸਿਆ ਕਿ ਉਹ ਜ਼ੀਰਕਪੁਰ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ ਅਤੇ 2009 ਤੋਂ ਕਾਨੂੰਨ ਦੀ ਪ੍ਰੈਕਟਿਸ ਕਰ ਰਹੀ ਹੈ। ਉਹ ਜ਼ਿਆਦਾਤਰ ਅਪਰਾਧਿਕ ਕੇਸ ਲੜਦੀ ਹੈ ਅਤੇ ਕਈ ਗੈਂਗਸਟਰਾਂ ਦੇ ਜ਼ਮਾਨਤ ਅਤੇ ਅਪੀਲ ਕੇਸਾਂ ਵਿੱਚ ਪੇਸ਼ ਹੁੰਦੀ ਰਹੀ ਹੈ। ਕੁਝ ਸਮਾਂ ਪਹਿਲਾਂ ਉਹ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਚਲੀ ਗਈ ਸੀ।

22 ਦਸੰਬਰ 2022 ਨੂੰ ਉਸ ਨੂੰ ਵਟਸਐਪ ‘ਤੇ ਕਾਲ ਆਈ। ਫੋਨ ਕਰਨ ਵਾਲੇ ਨੇ ਕਿਹਾ ਕਿ ਜਦੋਂ ਵੀ ਉਹ ਭਾਰਤ ਪਰਤਣਗੇ ਤਾਂ ਉਸ ਨੂੰ ਅਤੇ ਉਸ ਦੇ ਪੁੱਤਰ ਨੂੰ ਮਾਰ ਦਿੱਤਾ ਜਾਵੇਗਾ। ਫੋਨ ਕਰਨ ਵਾਲੇ ਨੇ ਖੁਦ ਨੂੰ ਗੈਂਗਸਟਰ ਗਰੁੱਪ ਦਾ ਮੈਂਬਰ ਦੱਸਿਆ ਸੀ। ਵੰਦਨਾ ਨੇ ਦੱਸਿਆ ਕਿ ਪਹਿਲਾਂ ਵੀ ਉਸ ਨੂੰ 4-5 ਵਾਰ ਅਜਿਹੇ ਧਮਕੀ ਭਰੇ ਫੋਨ ਆਏ ਸਨ। ਪਹਿਲਾਂ ਉਹ ਅਜਿਹੀਆਂ ਕਾਲਾਂ ਨੂੰ ਨਜ਼ਰਅੰਦਾਜ਼ ਕਰ ਦਿੰਦੀ ਸੀ ਪਰ ਇਸ ਵਾਰ ਉਸ ਨੂੰ ਲੱਗ ਰਿਹਾ ਹੈ ਕਿ ਕਿਸੇ ਗੁੱਟ ਦੀ ਸਾਜ਼ਿਸ਼ ਹੋ ਸਕਦੀ ਹੈ।

Leave a Reply

Your email address will not be published. Required fields are marked *

Back to top button