
ਜਲੰਧਰ : ਚਾਹਲ
ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਨੇ ਤਹਿਸੀਲ ਕੰਪਲੈਕਸ ਸਾਹਮਣੇ ਪੁੱਡਾ ਗਰਾਊਂਡ ਵਿਚ ਮਾਨ ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਰੋਸ ਜ਼ਾਹਿਰ ਕੀਤਾ। ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਕਰ ਰਹੇ ਸਨ।
ਜ਼ਿਲ੍ਹਾ ਪ੍ਰਧਾਨ ਬਿੰਦਾਸ ਤੇ ਅਧਿਕਾਰੀ ਨਿਸ਼ਾਂਤ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਚ ਪ੍ਰਾਪਰਟੀ ਕਾਰੋਬਾਰ ਦਾ ਅਹਿਮ ਯੋਗਦਾਨ ਹੈ। ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਆਰਥਿਕਤਾ ਡਗਮਗਾਉਣ ਲੱਗੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਵੱਡਾ ਮਾਲੀਆ ਦਿੱਤਾ ਹੈ ਪਰ ਉਹ ਜਾਇਦਾਦ ਕਾਰੋਬਾਰ ਨੂੰ ਤਬਾਹ ਕਰਨ ’ਤੇ ਲੱਗੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਾਪਰਟੀ ਵਪਾਰੀਆਂ ਖ਼ਿਲਾਫ ਕੀਤੇ ਜਾ ਰਹੇ ਕੇਸ ਤੁਰੰਤ ਰੱਦ ਕੀਤੇ ਜਾਣ।
ਪ੍ਰਾਪਰਟੀ ਕਾਰੋਬਾਰ ਨੂੰ ਮੁੜ ਸੁਰਜੀਤ ਕਰਨ ਲਈ ਨਵੀਂ ਪਾਲਸੀ ਲਿਆਂਦੀ ਜਾਵੇ। ਹੁਣ ਤਕ ਬਣੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਵਨ ਟਾਈਮ ਸੈਟਲਮੈਂਟ ਪਾਲਸੀ ਬਣਾਈ ਜਾਵੇ।









