Punjabpolitical

ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ‘ਚ ਕਿਸੇ ਸਮੇਂ ਵੀ ਹੋ ਸਕਦੈ ਵੱਡਾ ਧਮਾਕਾ! ਪਾਰਟੀ ‘ਚ ਅੰਦਰਖਾਤੇ ਪੱਕ ਰਹੀ ਵੱਡੀ ਖਿਚੜੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਗਠਿਤ ਕਰ ਦਿੱਤੀ ਹੈ।ਕਮੇਟੀ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਜਥੇਦਾਰ ਸਿਕੰਦਰ ਸਿੰਘ ਮਲੂਕਾ ਕਰਨਗੇ।ਕਮੇਟੀ ਦੇ ਹੋਰ ਮੈਂਬਰਾਂ ਵਿਚ ਸ਼ਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ।

 

ਸ਼੍ਰੋਮਣੀ ਅਕਾਲੀ ਦਲ ‘ਚ ਅੰਦਰਖਾਤੇ ਵੱਡੀ ਖਿਚੜੀ ਪੱਕ ਰਹੀ ਹੈ ਤੇ ਰੋਜ਼ਾਨਾ ਅਜਿਹੀਆਂ ਮੀਟਿੰਗਾਂ ਹੋ ਰਹੀਆਂ, ਜੋ ਪਾਰਟੀ ਪ੍ਰਧਾਨ ਨੂੰ ਭਰੋਸੇ ‘ਚ ਲਏ ਤੋਂ ਬਗੈਰ ਸੀਨੀਅਰ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ। ਅਜਿਹੀ ਹੀ ਮੀਟਿੰਗ ਕੱਲ੍ਹ ਅੰਮ੍ਰਿਤਸਰ ‘ਚ ਮਰਹੂਮ ਅਕਾਲੀ ਨੇਤਾ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਰਵੀਕਰਣ ਸਿੰਘ ਕਾਹਲੋਂ ਦੀ ਰਿਹਾਇਸ਼ ‘ਤੇ ਹੋਈ, ਜਿਸ ‘ਚ ਹਾਲ ਹੀ ‘ਚ ਰਾਸ਼ਟਰਪਤੀ ਦੀਆਂ ਚੋਣਾਂ ‘ਚ ਪਾਰਟੀ ਨੂੰ ਬਾਗੀ ਤੇਵਰ ਦਿਖਾਉਣ ਵਾਲੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਪ੍ਰੇਮ ਸਿੰਘ ਚੰਦੂਮਾਜਰਾ, ਜਗਮੀਤ ਸਿੰਘ ਬਰਾੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਸੀਨੀਅਰ ਆਗੂ ਮੌਜੂਦ ਰਹੇ।

ਅਕਾਲੀ ਦਲ ਦੀ ਮਜ਼ਬੂਤੀ ਲਈ ਰਵੀਕਰਨ ਸਿੰਘ ਕਾਹਲੋਂ ਦੇ ਘਰ ਹੋਈ ਆਗੂਆਂ ਦੀ ਮੀਟਿੰਗ, ਚੰਦੂਮਾਜਰਾ ਸਮੇਤ ਇਨ੍ਹਾਂ ਆਗੂਆਂ ਨੇ ਕੀਤੀ ਸ਼ਿਰਕਤ

 

ਹਾਲਾਂਕਿ ਮੀਟਿੰਗ ਤੋੰ ਬਾਹਰ ਆ ਕੇ ਭਾਵੇਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅਸੀਂ ਪਾਰਟੀ ਮਜਬੂਤੀ ਲਈ ਮੀਟਿੰਗਾਂ ਕਰ ਰਹੇ ਹਾਂ ਤੇ ਭਵਿੱਖ ‘ਚ ਵੀ ਹੋਣਗੀਆਂ ਤੇ ਛੇਤੀ ਹੀ ਪਾਰਟੀ ਪ੍ਰਧਾਨ ਨੂੰ ਮਿਲਣ ਦਾ ਸਮਾਂ ਮੰਗਿਆ ਹੈ ਤੇ ਜੋ ਵਰਕਰਾਂ ਦੀਆਂ ਭਾਵਨਾਵਂ ਹੋਣਗੀਆਂ ,ਉਹ ਪਾਰਟੀ ਪ੍ਰਧਾਨ ਨੂੰ ਦੱਸੀਆਂ ਜਾਣਗੀਆਂ ਕਿਉਂਕਿ ਪੰਜਾਬ ਦੀ ਭਲਾਈ ਲਈ ਅਕਾਲੀ ਦਲ ਦਾ ਮਜਬੂਤ ਹੋਣਾ ਬਹੁਤ ਜਰੂਰੀ ਹੈ।

ਦੱਸ ਦੇਈਏ ਕਿ ਇਸ ਤੋਂ ਕਈ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਝੂੰਦਾ ਕਮੇਟੀ ਦੀ 16 ਮੈਂਬਰੀ ਕਮੇਟੀ ਦੀ ਰਿਪੋਰਟ ਉਤੇ ਸਮੀਖਿਆ ਕੀਤੀ ਗਈ। ਇਸ ਤੋਂ ਬਾਅਦ ਕਾਨਫਰੰਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੇ ਝੂੰਦਾ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਕੋਰ ਕਮੇਟੀ ਨੇ ਝੂੰਦਾਂ ਕਮੇਟੀ ਦੀਆਂ ਸਿਫਾਰਿਸ਼ ਮੰਨੀਆਂ ਹਨ। ਪਾਰਟੀ ਨੂੰ ਅੱਗੇ ਲਿਜਾਉਣ ਲਈ ਚੰਗੇ ਸੁਝਾਅ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਰਿਪੋਰਟ ਦੀਆਂ ਸਿਫਾਰਸ਼ਾਂ ਉਤੇ ਫੈਸਲਾ ਲੈਣ ਦਾ ਅਧਿਕਾਰ ਪਾਰਟੀ ਪ੍ਰਧਾਨ ਨੂੰ ਦਿੱਤਾ ਗਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਦੀਆਂ ਰਵਾਇਤਾਂ ਮੁਤਾਬਕ ਪਾਰਟੀ ਪਲੇਟਫਾਰਮ ‘ਤੇ ਹੀ ਖੁਲ੍ਹ ਦਿਲੀ ਨਾਲ ਲੋਕਤੰਤਰੀ ਤਰੀਕੇ ਵਿਚਾਰ ਰੱਖਣ ਅਤੇ ਪਾਰਟੀ, ਪੰਥ ਤੇ ਪੰਜਾਬ ਦੇ ਦੁਸ਼ਮਣਾਂ ਨੂੰ ਪਾਰਟੀ ਦੀ ਜਥੇਬੰਦਕ ਏਕਤਾ ਤੇ ਮਜ਼ਬੂਤੀ ਬਾਰੇ ਗੈਰ ਲੋੜੀਂਦੇ ਭੁਲੇਖੇ ਫੈਲਾਉਣ ਦੀ ਆਗਿਆ ਨਾ ਦੇਣ।

ਬਿਆਨ ਵਿਚ ਕਿਹਾ ਗਿਆ ਕਿ ਪਾਰਟੀ ਦੀ ਮਜ਼ਬੂਤੁੀ ਲਈ ਹਰ ਵਿਚਾਰ ਦਾ ਸਵਾਗਤ ਹੈ ਪਰ ਸਿਰਫ ਪਾਰਟੀ ਪਲੇਟਫਾਰਮ ‘ਤੇ ਜਿਵੇਂ ਕਿ ਬੀਤੇ ਸਮੇਂ ਵਿਚ ਪਾਰਟੀ ਦੀ ਰਵਾਇਤ ਰਹੀ ਹੈ। ਪਾਰਟੀ ਪਲੇਟਫਾਰਮ ਤੋਂ ਬਾਹਰ ਅਜਿਹੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਨੋਟ: ਪੰਜਾਬੀ/ਹਿੰਦੀ /ਅੰਗਰੇਜ਼ੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ GLIME INDIA NEWS ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਵੈਬ-ਸਾਇਟ www.glimeindianews.in, ਫੇਸਬੁੱਕ G INDIA NEWS TV, ਟਵਿੱਟਰ G INDIA NEWS TV, ਯੂ -ਟਿਊਬ GINDIANEWS, ਵੱਟਸਐਪ ਗਰੁੱਪ’ਸ GINDIANEWS ‘ਤੇ ਵੀ ਫੋਲੋ ਕਰ ਸਕਦੇ ਹੋ।

Leave a Reply

Your email address will not be published. Required fields are marked *

Back to top button