
ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ‘ਤੇ ਹਮਲਾ ਕੀਤਾ ਗਿਆ ਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਆਲੀ ਚੌਕ ਨੇੜੇ ਹਮਲਾਵਰਾਂ ਵਲੋਂ ਇਹ ਹਮਲਾ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ। ਪੂਰੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਰਜਿੰਦਰ ਸਿੰਘ ਢੀਂਡਸਾ ਜਦੋਂ ਸਵੇਰੇ ਲਗਭਗ 10.30 ਵਜੇ ਕਾਰ ‘ਚ ਇਆਲੀ ਚੌਕ ਤੋਂ ਲੰਘ ਰਹੇ ਸਨ ਤਾਂ ਅਚਾਨਕ ਮੋਟਰਸਾਈਕਲ ਉਤੇ 5 ਅਣਪਛਾਤੇ ਵਿਅਕਤੀ ਆਏ ਤੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੇ ਸਿਰ ਅਤੇ ਸਰੀਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।