
JALANDHAR/ SS CHAHAL
ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ ਦੀ ਐੱਨ.ਸੀ.ਸੀ., ਐੱਨ.ਐੱਸ.ਐੱਸ. ਯੂਨਿਟਾਂ ਅਤੇ ਵਿਦਿਆਰਥੀ ਪ੍ਰੀਸ਼ਦ ਵੱਲੋਂ ਪ੍ਰਿੰਸੀਪਲ ਪ੍ਰੋ: ਡਾ: (ਸ਼੍ਰੀਮਤੀ) ਅਜੇ ਸਰੀਨ ਦੀ ਯੋਗ ਅਗਵਾਈ ਹੇਠ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ। ਐਨਸੀਸੀ ਕੈਡਿਟਾਂ, ਐਨਐਸਐਸ ਵਾਲੰਟੀਅਰਾਂ ਅਤੇ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੇ ਕਾਲਜ ਕੈਂਪਸ ਵਿੱਚ ‘ਤਿਰੰਗਾ ਰੈਲੀ’ ਦਾ ਆਯੋਜਨ ਕੀਤਾ। ਇਸ ਰੈਲੀ ਵਿੱਚ ਸਮੂਹ ਵਿਦਿਆਰਥੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਮੈਂਬਰਾਂ ਨੇ ਭਾਗ ਲਿਆ।
ਉਨ੍ਹਾਂ ਦੇਸ਼ ਭਗਤੀ ਦੇ ਗੀਤ ਅਤੇ ਨਾਅਰੇ ਸੁਣਾਏ। ਉਨ੍ਹਾਂ ਨੇ ਆਪਣੇ ਦੇਸ਼ ਪ੍ਰਤੀ ਪਿਆਰ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਐਚ.ਐਮ.ਵੀ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ 75ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਵਿਕਾਸ ਲਈ ਪੂਰਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਾਡਾ ਦੇਸ਼ ਖੁਸ਼ਹਾਲ ਹੋ ਸਕੇ। ਇਹ ਸਮਾਰੋਹ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਵੀਨਾ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਟੇਜ ਸੰਚਾਲਨ ਡਾ: ਅੰਜਨਾ ਭਾਟੀਆ ਨੇ ਕੀਤਾ। ਇਸ ਮੌਕੇ ਡੀਨ ਅਕਾਦਮਿਕ ਡਾ. ਸੀਮਾ ਮਰਵਾਹਾ, ਫੈਕਲਟੀ ਇੰਚਾਰਜ, ਏ.ਐਨ.ਓ ਲੈਫਟੀਨੈਂਟ ਸੋਨੀਆ ਮਹਿੰਦਰੂ ਅਤੇ ਹੋਰ ਸਾਰੇ ਫੈਕਲਟੀ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।