IndiaWorld

ਚਰਚ ‘ਚ ਲੱਗੀ ਭਿਆਨਕ ਅੱਗ, ਹਾਦਸੇ ‘ਚ 41 ਲੋਕਾਂ ਦੀ ਮੌਤ, 14 ਜ਼ਖਮੀ

ਮਿਸਰ ਦੇ ਇੱਕ ਚਰਚ ਵਿੱਚ ਭਿਆਨਕ ਅੱਗ ਲੱਗਣ ਤੋਂ ਬਾਅਦ ਭਗਦੜ ਮੱਚ ਗਈ। ਇਸ ਹਾਦਸੇ ਵਿੱਚ 41 ਲੋਕਾਂ ਦੀ ਮੌਤ ਹੋ ਗਈ ਹੈ। ਮਿਸਰ ਦੇ ਕੋਪਟਿਕ ਚਰਚ ਦਾ ਕਹਿਣਾ ਹੈ ਕਿ ਕਾਹਿਰਾ ਵਿੱਚ ਇੱਕ ਚਰਚ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 41 ਲੋਕ ਮਾਰੇ ਗਏ ਹਨ ਅਤੇ 14 ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਲਈ ਸਿਹਤ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਕਿ ਅੱਗ ਇਮਬਾਬਾ ਦੇ ਸੰਘਣੀ ਆਬਾਦੀ ਵਾਲੇ ਖੇਤਰ ਅਬੂ ਸੇਫੀਨ ਚਰਚ ਤੋਂ ਸ਼ੁਰੂ ਹੋਈ।

A terrible fire broke out in the church, 41 people died in the accident, 14 were injured

ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਬਿਜਲੀ ਦਾ ਸ਼ਾਰਟ ਸਰਕਟ ਅੱਗ ਲੱਗਣ ਦਾ ਕਾਰਨ ਮੰਨਿਆ ਜਾ ਰਿਹਾ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਅੱਗ ਐਤਵਾਰ ਸਵੇਰੇ ਉਦੋਂ ਲੱਗੀ ਜਦੋਂ ਮੀਟਿੰਗ ਚੱਲ ਰਹੀ ਸੀ। ਅੱਗ ‘ਤੇ ਕਾਬੂ ਪਾਉਣ ਲਈ 15 ਫਾਇਰ ਟੈਂਡਰ ਮੌਕੇ ‘ਤੇ ਰਵਾਨਾ ਕੀਤੇ ਗਏ ਹਨ ਜਦਕਿ ਜ਼ਖਮੀਆਂ ਨੂੰ ਐਂਬੂਲੈਂਸਾਂ ਰਾਹੀਂ ਨੇੜਲੇ ਹਸਪਤਾਲਾਂ ‘ਚ ਪਹੁੰਚਾਇਆ ਗਿਆ ਹੈ। ਅੱਗ ਬੁਝਾਊ ਅਮਲੇ ਨੇ ਬਾਅਦ ‘ਚ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

ਰਾਸ਼ਟਰਪਤੀ ਨੇ ਸ਼ੋਕ ਪ੍ਰਗਟ ਕੀਤਾ
ਰਾਸ਼ਟਰਪਤੀ ਦੇ ਦਫਤਰ ਨੇ ਕਿਹਾ ਕਿ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੇ ਕਪਟਿਕ ਕ੍ਰਿਸ਼ਚੀਅਨ ਪੋਪ ਤਾਵਾਦਰੋਸ II ਨਾਲ ਫੋਨ ‘ਤੇ ਗੱਲ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਅਲ-ਸੀਸੀ ਨੇ ਫੇਸਬੁੱਕ ‘ਤੇ ਲਿਖਿਆ, “ਮੈਂ ਇਸ ਦੁਖਦਾਈ ਹਾਦਸੇ ਦੇ ਘਟਨਾਕ੍ਰਮ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ।

Leave a Reply

Your email address will not be published. Required fields are marked *

Back to top button