politicalPunjab

ਮੁੱਖ ਮੰਤਰੀ ਮਾਨ ਵੱਲੋਂ ਸੁਤੰਤਰਤਾ ਦਿਵਸ ਮੌਕੇ ਚੜ੍ਹਦੀਕਲਾ Time Tv ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦਾ ‘ਸਟੇਟ ਐਵਾਰਡ’ ਨਾਲ ਸਨਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।

 

ਇਹ ਐਵਾਰਡੀ ਸਮਾਜ ਸੇਵਾ, ਥੀਏਟਰ, ਖੇਡਾਂ, ਵਪਾਰ ਤੇ ਸਰਕਾਰੀ ਸੇਵਾ ਦੇ ਖੇਤਰ ਨਾਲ ਸਬੰਧਤ ਹਨ, ਜਿਨ੍ਹਾਂ ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ।

ਇਸ ਮੌਕੇ ਪਟਿਆਲਾ ਤੋਂ ਅਦਾਰਾ ਚੜ੍ਹਦੀਕਲਾ ਦੇ ਚੇਅਰਮੈਨ, ਸਿੱਖਿਆ ਸ਼ਾਸਤਰੀ ਪਦਮ ਸ਼੍ਰੀ ਜਗਜੀਤ ਸਿੰਘ ਦਰਦੀ ਨੂੰ ਵੀ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਇਸ ਮੌਕੇ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਸੀ.ਈ.ਓ. ਡਾ. ਇੰਦਰਪ੍ਰੀਤ ਕੌਰ ਦਰਦੀ, ਸਰਦਾਰਨੀ ਜਸਵਿੰਦਰ ਕੌਰ ਦਰਦੀ ਵੀ ਉਨ੍ਹਾਂ ਨਾਲ ਮੌਜੂਦ ਰਹੇ।

Leave a Reply

Your email address will not be published. Required fields are marked *

Back to top button