Punjabpolitical

ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕਾਊਟ ਕਮਿਸ਼ਨਰ ਦੀ ਹੋਈ ਮੌਤ

ਸ੍ਰੀ ਅਨੰਦਪੁਰ ਸਾਹਿਬ ਦੇ ਐਸ.ਜੀ.ਐਮ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕਾਊਟ ਕਮਿਸ਼ਨਰ (Scout Commissioner) ਅਤੇ ਸੇਵਾਮੁਕਤ ਸਕੂਲ ਅਧਿਆਪਕ ਮਾਸਟਰ ਹਰਜੀਤ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਆਜ਼ਾਦੀ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੇ ਐਸ.ਡੀ.ਐਮ. ਮੈਡਮ ਮਨੀਸ਼ਾ ਰਾਣਾ ਜਦੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰ ਰਹੇ ਸਨ ਤਾਂ ਉਹ ਉਨ੍ਹਾਂ ਦੇ ਬਿਲਕੁਲ ਨਾਲ ਹੀ ਖੜ੍ਹੇ ਸਨ। ਇਸ ਦੌਰਾਨ ਹਰਜੀਤ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਉਹ ਸਮਾਗਮ ਦੌਰਾਨ ਅਚਾਨਕ ਡਿੱਗ ਗਏ। ਹਰਜੀਤ ਸਿੰਘ ਨੂੰ ਤੁਰੰਤ ਉੱਥੇ ਖੜ੍ਹੀ ਐਂਬੂਲੈਂਸ ਵਿੱਚ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Leave a Reply

Your email address will not be published. Required fields are marked *

Back to top button