ਅਮਰੀਕਾ ਦੇ ਕੈਲੀਫੋਰਨੀਆ ‘ਚ ਦੋ ਜਹਾਜ਼ਾਂ ਦੀ ਟੱਕਰ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਅਧਿਕਾਰਤ ਬਿਆਨਾਂ ਅਨੁਸਾਰ, ਮੱਧ ਹਵਾ ਵਿੱਚ ਦੋ ਛੋਟੇ ਜਹਾਜ਼ਾਂ ਦੀ ਆਪਸ ਵਿੱਚ ਟੱਕਰ ਹੋ ਗਈ, ਇਹ ਹਾਦਸਾ ਲੈਂਡ ਕਰਨ ਦੀ ਕੋਸ਼ਿਸ਼ ਦੌਰਾਨ ਵਾਪਰਿਆ। ਹਾਦਸੇ ‘ਚ ਮਾਰੇ ਗਏ ਲੋਕਾਂ ਬਾਰੇ ਅਜੇ ਤਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਲੈਂਡਿੰਗ ਦੌਰਾਨ ਹਾਦਸਾਇਹ ਹਾਦਸਾ ਕੈਲੀਫੋਰਨੀਆ ਦੇ ਵਾਟਸਨਵਿਲੇ ‘ਚ ਉਸ ਸਮੇਂ ਵਾਪਰਿਆ ਜਦੋਂ ਦੋ ਛੋਟੇ ਜਹਾਜ਼ ਸਥਾਨਕ ਹਵਾਈ ਅੱਡੇ ‘ਤੇ ਉਤਰਨ ਦੀ ਕੋਸ਼ਿਸ਼ ਕਰ ਰਹੇ ਸਨ। ਟਵਿੱਟਰ ‘ਤੇ ਪੋਸਟ ਕੀਤੇ ਗਏ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਜਹਾਜ਼ਾਂ ਵਿਚਕਾਰ ਟੱਕਰ ਤੋਂ ਬਾਅਦ ਬਚਾਅਕਰਤਾ ਵਾਟਸਨਵਿਲੇ ਮਿਊਂਸੀਪਲ ਹਵਾਈ ਅੱਡੇ ‘ਤੇ ਪਹੁੰਚੇ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਦੁਪਹਿਰ ਕਰੀਬ 2.56 ਵਜੇ ਵਾਪਰਿਆ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।









Faydalı içerik olmuş.
Ben de dinimi binisi üzerine çalışmalar
yapıyorum, ilgini çekebilir.