EntertainmentIndia

Air Hostess ਨੇ ਨੌਕਰੀ ਨਾ ਮਿਲਣ ਤੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ

ਕੋਲਕਾਤਾ ਦੀ ਸਾਬਕਾ ਏਅਰ ਹੋਸਟੈੱਸ (Air Hostess) ਨੇ ਸ਼ਨੀਵਾਰ ਨੂੰ ਨੌਕਰੀ ਨਾ ਮਿਲਣ ਕਾਰਨ ਇਮਾਰਤ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਮ੍ਰਿਤਕਾ ਦੀ ਪਛਾਣ 27 ਸਾਲਾ ਦੇਬੋਪ੍ਰਿਆ ਬਿਸਵਾਸ (Debopriya Biswas) ਵਜੋਂ ਹੋਈ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਏਐਨਆਈ ਮੁਤਾਬਕ ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਕਰੀਬ 4 ਵਜੇ ਦੇਬੋਪ੍ਰਿਆ ਨੇ ਆਪਣੀ ਭੈਣ ਦੇ ਘਰ ਚਾਰ ਮੰਜ਼ਿਲਾ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਪੁਲਿਸ ਨੇ ਦੱਸਿਆ ਕਿ ਉਹ ਘਰ ਦੇ ਸਾਹਮਣੇ ਸੜਕ ‘ਤੇ ਡਿੱਗ ਗਈ ਅਤੇ ਗੰਭੀਰ ਰੂਪ ‘ਚ ਜ਼ਖਮੀ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਐੱਸ.ਐੱਸ.ਕੇ.ਐੱਮ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕੀਤਾ, ਪਰ ਥੋੜ੍ਹੀ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ।

ਹਸਪਤਾਲ ਦੇ ਸਟਾਫ਼ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਸਥਾਨਕ ਥਾਣੇ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ। ਦੇਬੋਪ੍ਰਿਆ ਬਿਸਵਾਸ ਕੋਲਕਾਤਾ ਦੇ ਪ੍ਰਗਤੀ ਮੈਦਾਨ ਥਾਣਾ ਖੇਤਰ ਦੀ ਮੈਟਰੋਪੋਲੀਟਨ ਕੋ-ਆਪਰੇਟਿਵ ਹਾਊਸਿੰਗ ਸੁਸਾਇਟੀ ਦੀ ਰਹਿਣ ਵਾਲੀ ਸੀ।

ਪੁਲਿਸ ਨੇ ਇਹ ਵੀ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਖੁਲਾਸਾ ਕੀਤਾ ਕਿ ਉਹ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਕੰਮ ਨਾ ਮਿਲਣ ਕਾਰਨ ਡਿਪਰੈਸ਼ਨ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸ਼ਿਕਾਰ ਹੋ ਗਈ ਸੀ।

Leave a Reply

Your email address will not be published. Required fields are marked *

Back to top button