Punjabpolitical

ਪੰਜਾਬ ਸਰਕਾਰ ਨੇ ਡਿਪਟੀ ਡਾਇਰੈਕਟਰ ਨੂੰ ਕੀਤਾ ਬਰਖਾਸਤ

 ਚੰਡੀਗੜ  : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ  ਇੱਕ ਅਧਿਕਾਰੀ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਆਪਣੇ ਫਰਜ ਵਿੱਚ ਕੁਤਾਹੀ ਕਰਨ ਅਤੇ ਜਰੂਰੀ ਤੱਥ ਲੁਕਾਉਣ ਕਾਰਨ ਬਰਖਾਸਤ ਕਰ ਦਿੱਤਾ ਗਿਆ ਹੈ।

 ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ ਪੰਜਾਬ ਸਿਵਲ ਸਰਵਿਸਿਜ ਰੂਲਜ, 1970 ਦੀ ਘੋਰ ਉਲੰਘਣਾ ਕਰਦੇ ਹੋਏ ਇਹ ਤੱਥ ਸਰਕਾਰ ਤੋਂ ਲੁਕਾਇਆ ਕਿ ਉਸਨੇ ਸਾਲ 2006 ਤੋਂ ਕੈਨੇਡਾ ਦੀ ਪੀਆਰ ਹਾਸਿਲ ਕੀਤੀ ਹੋਈ ਹੈ। ਉਨਾਂ ਅੱਗੇ ਦੱਸਿਆ ਕਿ ਉਪਰੋਕਤ ਅਧਿਕਾਰੀ ਨੂੰ ਸਾਲ 2017 ਵਿੱਚ ਚਾਰਜਸ਼ੀਟ ਕੀਤਾ ਗਿਆ ਸੀ ਅਤੇ ਜਨਵਰੀ 29, 2019 ਨੂੰ ਦੋਸ਼ ਸਿੱਧ ਹੋ ਗਏ ਸਨ।

Leave a Reply

Your email address will not be published. Required fields are marked *

Back to top button