ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗ੍ਰਿਫਤਾਰ ’ਤੇ ਮੈਂਬਰ ਪਾਰਲੀਮੈਂਟ ਨੇ ਕਿਹਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਚਲ ਰਿਹਾ ਹੈ।ਉਹਨਾਂ ਕਿਹਾ ਕਿ ਟੀਮ ਕੋਲ ਕੋਈ ਕਾਗਜ਼ ਨਹੀਂ ਸੀ ਤੇ ਗ੍ਰਿਫਤਾਰੀ ਧੱਕੇਸ਼ਾਹੀ ਹੈ। ਆਸ਼ੂ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਸੈਲੂਨ ਵਿਚ ਬੈਠੇ ਵਾਲ ਕੱਟਵਾ ਰਹੇ ਸਨ।
ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰਨ ਪਹੁੰਚੇ ਵਿਜੀਲੈਂਸ ਅਧਿਕਾਰੀਆਂ ਨਾਲ ਖਹਿਬੜੇ ਰਵਨੀਤ ਬਿੱਟੂ
ਪੰਜਾਬ ਵਿਜੀਲੈਂਸ ਵਿਭਾਗ ਦੀ ਇਕ ਟੀਮ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰਨ ਲਈ ਲੁਧਿਆਣਾ ਪਹੁੰਚੇ ਤਾਂ ਉਥੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਟੀਮ ਨਾਲ ਖਹਿਬੜ ਪਏ ਤੇ ਉਹਨਾਂ ਨੂੰ ਕਿਹਾ ਕਿ ਉਹ ਦਸਤਾਵੇਜ਼ ਵਿਖਾਉਣ ਜਿਹਨਾਂ ਦੇ ਆਧਾਰ ’ਤੇ ਆਸ਼ੂ ਨੂੰ ਗ੍ਰਿਫਤਾਰ ਕਰਨ ਪਹੁੰਚੇ ਹਨ। ਉਹਨਾਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਇਹ ਵੀ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ ਵਿਜੀਲੈਂਸ ਟੀਮ ਦਾ ਘਿਰਾਓ ਕਰਨ।
ਰਵਨੀਤ ਬਿੱਟੂ ਨੇ ਇਹ ਵੀ ਕਿਹਾ ਕਿ ਤੁਸੀਂ ਕਾਗਜ਼ ਵਿਖਾਓ ਭਾਵੇਂ ਆਸ਼ੂ ਨੂੰ ਲੈ ਕੇ ਜਾਣ।
ਵਿਜੀਲੈਂਸ ਦਫਤਰ ਦੇ ਬਾਹਰ ਪਹੁੰਚੇ ਕਾਂਗਰਸੀ, ਕਿਹਾ- ਹਾਜ਼ਰ ਹਾਂ ਗ੍ਰਿਫਤਾਰ ਕਰਨਾ ਹੈ ਤਾਂ ਕਰ ਲਓ
ਪੰਜਾਬ ‘ਚ ਕਾਂਗਰਸ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਜੰਮ ਕੇ ਹੰਗਾਮਾ ਕੀਤਾ ਹੈ। ਚੰਡੀਗੜ੍ਹ ‘ਚ ਵਿਜੀਲੈਂਸ ਦਫ਼ਤਰ ਦੇ ਬਾਹਰ ਕਾਂਗਰਸੀ ਪਹੁੰਚ ਗਏ ਹਨ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਅੱਜ ਸਾਰੇ ਸਾਬਕਾ ਮੰਤਰੀ ਅਤੇ ਵਿਧਾਇਕ ਮੌਜੂਦ ਹਨ। ਵਿਜੀਲੈਂਸ ਨੂੰ ਜਿਸ ਦੀ ਲੋੜ ਹੈ, ਉਸ ਨੂੰ ਗ੍ਰਿਫਤਾਰ ਕਰੋ। ਕਾਂਗਰਸ ਤੇ ਕਾਂਗਰਸੀ ਲੀਡਰਾਂ ਨੂੰ ਰੋਜ਼ ਨਾਂ ਲੈ ਕੇ ਤੰਗ ਨਾ ਕਰੋ। ਧਰਨੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਸ਼ਾਮਲ ਹਨ। ਜਿਨ੍ਹਾਂ ‘ਤੇ ਟੈਂਡਰ ਘੁਟਾਲੇ ਦੇ ਦੋਸ਼ ਲੱਗ ਰਹੇ ਹਨ। ਕਾਂਗਰਸ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਸਿਆਸੀ ਬਦਲਾਖੋਰੀ ਕਰ ਰਹੀ ਹੈ।