ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੇ Takhat Patna Sahib ਦੇ ਜਥੇਦਾਰ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। Takhat Patna Sahib ਦੇ ਜਥੇਦਾਰ ਰਣਜੀਤ ਸਿੰਘ ਗੌਹਰ ਨੂੰ ਸੇਵਾ ਮੁਕਤ ਕਰ ਦਿੱਤਾ ਗਿਆ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗੌਹਰ ਨੂੰ ਪਟਨਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਗਿਆ।ਪ੍ਰਬੰਧਕ ਕਮੇਟੀ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਪ੍ਰਧਾਨ ਵੱਲੋਂ ਚਿੱਠੀ ਜਾਰੀ ਕਰਕੇ ਇਹ ਕਿਹਾ ਗਿਆ ਹੈ ਕਿ ਜਥੇਦਾਰ ਰਣਜੀਤ ਸਿੰਘ ਗੌਹਰ ਜਾਂਚ ਪੂਰੀ ਹੋਣ ਤੱਕ ਆਪਣੇ ਅਹੁਦੇ ‘ਤੇ ਨਹੀਂ ਰਹਿਣਗੇ। ਡਾ ਗੁਰਵਿੰਦਰ ਸਿੰਘ ਸਮਰਾ ਵਲੋਂ ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਦਿੱਤੀ ਜਾਣ ਵਾਲੀ ਭੇਟਾ ਦੇ ਮਾਮਲੇ ਵਿੱਚ ਨਸ਼ਰ ਹੋਈਆਂ ਖਬਰਾਂ ਕਾਰਨ ਰਣਜੀਤ ਸਿੰਘ ਗੌਹਰ ਦਾ ਨਾਮ ਜੁੜਨ ਕਾਰਨ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਇਹ ਫੈਸਲਾ ਲਿਆ ਗਿਆ ਹੈ।ਇਸ ਮਾਮਲੇ ਵਿੱਚ ਨਿਰਦੋਸ਼ ਸਾਬਿਤ ਹੋਣ ਤੱਕ ਇਸ ਅਹੁੱਦੇ ‘ਤੇ ਨਹੀਂ ਰਹਿਣਗੇ।