
ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਜੀਲੈਂਸ ਦਫ਼ਤਰ ‘ਚ ਮੱਛਰਾਂ ਤੋਂ ਬੇਹੱਦ ਪ੍ਰੇਸ਼ਾਨ ਹਨ। ਦੱਸਿਆ ਜਾ ਰਿਹਾ ਹੈ ਕਿ ਚਾਰ ਦਿਨ ਤੋਂ ਮੰਤਰੀ ਕਾਫੀ ਪਰੇਸ਼ਾਨ ਸਨ ਅਤੇ ਉਨ੍ਹਾਂ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਦੇ ਕਹਿਣ ‘ਤੇ ਦਫਤਰ ਦੇ ਅੰਦਰ ਅਤੇ ਆਲੇ-ਦੁਆਲੇ ਫਾਗਿੰਗ ਕਰਵਾਈ ਗਈ। ਦਫ਼ਤਰ ਦੇ ਆਲੇ-ਦੁਆਲੇ ਮੱਛਰ ਭਜਾਉਣ ਵਾਲੀ ਸਪਰੇਅ ਵੀ ਕੀਤੀ ਗਈ।