ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੀ ਲੋਕੇਸ਼ਨ ਵੀ ਕੀਨੀਆ ਵਿੱਚ ਮਿਲੀ ਹੈ। ਇਹ ਦੋਵੇਂ ਮੂਸੇਵਾਲਾ ਦੇ ਮਾਰੇ ਜਾਣ ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟਾਂ ‘ਤੇ ਭਾਰਤ ਤੋਂ ਭੱਜ ਗਏ ਸਨ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸਚਿਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਮੁਤਾਬਕ ਸਚਿਨ ਨੂੰ ਕਰੀਬ ਇਕ ਮਹੀਨਾ ਪਹਿਲਾਂ ਫਰਜ਼ੀ ਪਾਸਪੋਰਟ ਰਾਹੀਂ ਅਜ਼ਰਬਾਈਜਾਨ ਪਹੁੰਚਣ ‘ਤੇ ਫੜਿਆ ਗਿਆ ਸੀ। ਜਿਸ ਦੀ ਜਾਣਕਾਰੀ ਕੁਝ ਦਿਨ ਪਹਿਲਾਂ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਦਿੱਤੀ ਗਈ ਸੀ।







