ਕਾਂਗਰਸ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਇੱਕ ਪਾਸੇ ਜਿੱਥੇ ਪਾਰਟੀ ਗੁਲਾਮ ਨਬੀ ਆਜ਼ਾਦ ਦੇ ਜਾਣ ਤੋਂ ਬਾਅਦ ਡੈਮੇਜ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਜੰਮੂ-ਕਸ਼ਮੀਰ ਵਿੱਚ ਪਾਰਟੀ ਤੋਂ ਅਸਤੀਫ਼ੇ ਦੇਣ ਦਾ ਸਿਲਸਿਲਾ ਚੱਲ ਰਿਹਾ ਹੈ। ਮੰਗਲਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਤਾਰਾ ਚੰਦ, ਸਾਬਕਾ ਮੰਤਰੀ ਅਬਦੁਲ ਮਜੀਦ ਵਾਨੀ ਸਮੇਤ 64 ਨੇਤਾਵਾਂ ਨੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਹੈ।
ਮੰਗਲਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਤਾਰਾ ਚੰਦ, ਸਾਬਕਾ ਮੰਤਰੀ ਅਬਦੁਲ ਮਜੀਦ ਵਾਨੀ, ਸਾਬਕਾ ਵਿਧਾਇਕ ਬਲਵਾਨ ਸਿੰਘ, ਸਾਬਕਾ ਮੰਤਰੀ ਡਾਕਟਰ ਮਨੋਹਰ ਲਾਲ ਸ਼ਰਮਾ, ਸੂਬਾ ਕਾਂਗਰਸ ਜਨਰਲ ਸਕੱਤਰ ਵਿਨੋਦ ਮਿਸ਼ਰਾ, ਵਿਨੋਦ ਸ਼ਰਮਾ, ਨਰਿੰਦਰ ਸ਼ਰਮਾ ਸਣੇ 64 ਆਗੂਆਂ ਨੇ ਪਾਰਟੀ ਤੋਂ ਅਸਤੀਫ਼ੇ ਦੇ ਦਿੱਤੇ ਹਨ। ਇਨ੍ਹਾਂ ਸਾਰੇ ਆਗੂਆਂ ਨੇ ਜੰਮੂ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਛੱਡ ਕੇ ਗੁਲਾਮ ਨਬੀ ਆਜ਼ਾਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।