ਪੱਟੀ ਮੋੜ ਵਿਖੇ ਕ੍ਰਿਸ਼ਚਨ ਭਾਈਚਾਰੇ ਦੀ ਚਰਚ ਵਿੱਚ ਮਾਂ ਮਰੀਅਮ ਮੂਰਤੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਸ਼ਰਾਰਤੀ ਅਨਸਰ ਮਾਂ ਮਰੀਅਮ ਮੂਰਤੀ ਦਾ ਸਿਰ ਤੋੜ ਕੇ ਨਾਲ ਲੈ ਗਏ ਅਤੇ ਜਾਂਦੇ ਸਮੇਂ ਚਰਚ ਵਿੱਚ ਖੜੀ ਕਾਰ ਨੂੰ ਅੱਗ ਲਗਾ ਦਿੱਤੀ ਹੈ।
ਇਸ ਘਟਨਾ ਦੀ ਪੂਰੀ ਵੀਡੀਓ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਫਿਲਹਾਲ ਇਸ ਘਟਨਾ ਤੋਂ ਬਾਅਦ ਪੱਟੀ ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਸਰਚ ਅਭਿਆਨ ਚਾਲੂ ਹੈ ਕਿ ਇਹ ਵਿਅਕਤੀ ਕੌਣ ਸਨ ਤੇ ਕਿੱਥੋਂ ਆਏ ਸਨ।