ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਦੇ ਵਿਰੁੱਧ ਜ਼ੀਰੋ ਟੌਲਰੈਂਸ ਨੀਤੀ ਤਹਿਤ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਦੇ ਦੋ ਕੁਨੈਕਸ਼ਨਾਂ ਲਈ ਇੱਕ ਲੱਖ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲੇ ਵੰਡ ਮੰਡਲ ਸ਼ਹਿਰੀ ਮੋਗਾ ਅਧੀਨ ਉਪ ਮੰਡਲ ਕੋਟ ਈਸੇ ਖਾਂ, ਏ.ਏ.ਈ ਦਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕੀਤੀ ਜਾਂਚ ਦੌਰਾਨ ਕਰਮਚਾਰੀ ਦੋਸ਼ੀ ਪਾਇਆ ਗਿਆ ਅਤੇ ਇਹ ਕਾਰਵਾਈ ਕੀਤੀ ਗਈ।
ਪੀਐੱਸਪੀਸੀਐਲ ਬਠਿੰਡਾ ਪੱਛਮੀ ਜ਼ੋਨ ਦੇ ਚੀਫ ਇੰਜੀਨੀਅਰ ਇੰਜ. ਪੁਨਰਦੀਪ ਸਿੰਘ ਬਰਾੜ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਵੱਲੋਂ ਨਿਤਿਨ ਤਨੇਜਾ ਪਾਸੋਂ ਅਪਲਾਈ ਕੀਤੇ ਗਏ 2 ਐੱਲ.ਐੱਸ ਕੁਨੈਕਸ਼ਨਾਂ ਸਬੰਧੀ ਰਿਸ਼ਵਤ ਲੈਣ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਸੰਬੰਧੀ ਕੀਤੀ ਗਈ ਪੜਤਾਲ ਦੌਰਾਨ ਅਤੇ ਬਿਨੈਕਾਰ ਵਲੋੰ ਦਿੱਤੀ ਗਏ ਸ਼ਿਕਾਇਤ ਦੇ ਆਧਾਰ ਤੇ ਕਰਮਚਾਰੀ ਦੋਸ਼ੀ ਪਾਇਆ ਗਿਆ।






