EducationJalandhar

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਕੈਮਿਸਟਰੀ ਭਾਗ ਚੌਥਾ ਦੇ ਵਿਿਦਆਰਥੀਆਂ ਨੇ ਮਾਰੀਆਂ ਮੱਲਾਂ

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਕੈਮਿਸਟਰੀ ਭਾਗ ਚੌਥਾ ਦੇ ਵਿਿਦਆਰਥੀਆਂ ਨੇ ਮਾਰੀਆਂ ਮੱਲਾਂ

JALANDHAR/ SS CHAHAL

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ. ਕੈਮਿਸਟਰੀ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਿਦਆਰਥਣ ਰੌਸ਼ਨੀ ਨੇ 1675 ਵਿਚੋਂ 1554 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ, ਚਰਨਪ੍ਰੀਤ ਕੌਰ ਨੇ 1532 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਬੰਦਨਾ ਨੌਟਿਆਲ ਨੇ 1499 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਿਦਆਰਥਣ ਹਰਲੀਨ ਕੌਰ, ਪਲਕ, ਸ਼ਾਇਨਾ ਪਲਟਾ, ਸੁਖਵੀਰ ਕੌਰ, ਸੁਨੈਨਾ, ਮਲਕੀਤ ਕੌਰ, ਪ੍ਰਿਆ, ਸ਼ੈਲੀ ਸ਼ਰਮਾਂ ਅਤੇ ਕਸ਼ਿਸ਼ ਕੰਸਰਾ ਨੇ ਕ੍ਰਮਵਾਰ 1440, 1394, 1392, 1347, 1319, 1317, 1297, 1277 ਅਤੇ 1257 ਅੰਕ ਪ੍ਰਾਪਤ ਕਰਕੇ ਡਿਸਟਿੰਕਸ਼ਨ ਹਾਲਸ ਕੀਤੀ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਿਦਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਡੀਨ ਅਕੈਡਮਿਕ ਅਫੇਅਰਜ਼ ਪ੍ਰੋ. ਜਸਰੀਨ ਕੌਰ ਨੇ ਵਿਿਦਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਅਰੁਣਜੀਤ ਕੌਰ, ਡਾ. ਨਵਜੋਤ ਕੌਰ, ਡਾ. ਗੀਤਾਂਜਲੀ ਕੌਸ਼ਲ, ਅਤੇ ਡਾ. ਹਰਸ਼ਵੀਰ ਅਰੋੜਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Back to top button