
ਓਡੀਸ਼ਾ ਦੇ ਕਟਕ ਜ਼ਿਲ੍ਹੇ ਵਿੱਚ ਵਿਸ਼ੇਸ਼ ਪੋਕਸੋ ਅਦਾਲਤ ਦੇ ਜੱਜ ਸੁਭਾਸ਼ ਕੁਮਾਰ ਬਿਹਾਰੀ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਘਰ ‘ਚ ਲਟਕਦੀ ਮਿਲੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਮੁੱਢਲੀ ਜਾਂਚ ‘ਚ ਇਸ ਨੂੰ ਖੁਦਕੁਸ਼ੀ ਕਰਾਰ ਦਿੱਤਾ ਹੈ।
ਕਟਕ ਦੇ ਐਸਪੀ ਤਾਪਸ ਪ੍ਰਧਾਨ ਦਾ ਕਹਿਣਾ ਹੈ ਕਿ ਅਪਰਾਧ ਸੀਨ ਦੀ ਸ਼ੁਰੂਆਤੀ ਜਾਂਚ ਵਿੱਚ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਲਾਸ਼ ਦੇ ਨੇੜੇ ਇੱਕ ਰੱਸੀ ਮਿਲੀ ਹੈ ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਪੁਲਿਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ, ਫੋਰੈਂਸਿਕ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ। ਹਾਲਾਂਕਿ ਪੁਲਿਸ ਨੇ ਅਜੇ ਤੱਕ ਕਿਸੇ ਸੁਸਾਈਡ ਨੋਟ ਬਾਰੇ ਜਾਣਕਾਰੀ ਨਹੀਂ ਦਿੱਤੀ ਹੈ।