Punjab

ਸਿੱਧੂ ਮੂਸੇਵਾਲਾ ‘ਤੇ ਦੋਵੇਂ ਹੱਥਾਂ ਨਾਲ ਫਾਇਰਿੰਗ ਕਰਨ ਵਾਲੇ ਦੀਪਕ ਮੁੰਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੰਬਿਆ ਗੋਲਡੀ ਬਰਾੜ!

ਗੈਂਸਗਟਰ ਦੀਪਕ ਮੁੰਡੀ, ਪੰਡਿਤ ਅਤੇ ਜੋਕਰ ਸਮੇਤ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਾਰ ਗੋਲਡੀ ਬਰਾੜ ਪੰਜਾਬ ਪੁਲਿਸ ਤੋਂ ਡਰਿਆ ਹੋਇਆ ਹੈ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਕਿਹਾ ਕਿ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਬਾਰਡਰ ਤੋਂ ਫੜਿਆ ਹੈ। ਤਿੰਨੋਂ ਦਿੱਲੀ ਅਤੇ ਪੰਜਾਬ ਪੁਲਿਸ ਦੇ ਹੱਥ ਨਹੀਂ ਆਏ ਹਨ।

ਜਿਥੇ ਤਿੰਨਾਂ ਗੈਂਗਸਟਰਾਂ ਨੂੰ ਮਾਨਸਾ ਪੁਲਿਸ ਵੱਲੋਂ ਅੱਜ ਸਵੇਰੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਸੁਣਵਾਈ ਕਰਦਿਆਂ ਗੈਂਗਸਟਰ ਦੀਪਕ ਮੁੰਡੀ ਸਮੇਤ ਪੰਡਿਤ ਤੇ ਜੋਕਰ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਗੋਲਡੀ ਬਰਾੜ ਨੇ ਪੋਸਟ ‘ਚ ਲਿਖਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ।ਗੋਲਡੀ ਬਰਾੜ ਦੀ ਇਸ ਤਰ੍ਹਾਂ ਦੀ ਪੋਸਟ ਤੋਂ ਲੱਗਦਾ ਹੈ ਕਿ ਉਹ ਪੰਜਾਬ ਪੁਲਿਸ ਤੋਂ ਕਾਫੀ ਡਰਿਆ ਹੋਇਆ ਹੈ।

ਉਸ ਨੂੰ ਡਰ ਲੱਗ ਰਿਹਾ ਹੈ ਕਿ ਕਿਤੇ ਉਸ ਦੇ ਤਿੰਨੋਂ ਸਾਥੀਆਂ ਦਾ ਵੀ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਵਾਂਗ ਐਨਕਾਊਂਟਰ ਨਾ ਹੋ ਜਾਵੇ। ਡੀਜੀਪੀ ਗੌਰਵ ਯਾਦਵ ਅਨੁਸਾਰ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਪੱਛਮੀ ਬੰਗਾਲ-ਨੇਪਾਲ ਸਰਹੱਦ ਤੋਂ ਫੜੇ ਗਏ ਸਨ। ਦੀਪਕ ਮੁੰਡੀ ਬੋਲੇਰੋ ਮੋਡੀਊਲ ਦਾ ਸ਼ੂਟਰ ਸੀ। ਇਸ ਦੇ ਨਾਲ ਹੀ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੇ ਹਥਿਆਰ ਲੁਕਾਉਣ ਅਤੇ ਮੁਹੱਈਆ ਕਰਵਾਉਣ ‘ਚ ਮਦਦ ਕੀਤੀ ਸੀ।

 

 

 
ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ। ਜੋ ਕੋਰੋਲਾ ਅਤੇ ਬੋਲੇਰੋ ਮਾਡਿਊਲ ‘ਚ ਆਏ ਸੀ। ਇਨ੍ਹਾਂ ‘ਚੋਂ ਬੋਲੇਰੋ ਮੋਡਿਊਲ ਲੀਡਰ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ। ਦੂਜੇ ਪਾਸੇ, ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ ‘ਚ ਮਾਰ ਦਿੱਤਾ ਸੀ।

Leave a Reply

Your email address will not be published. Required fields are marked *

Back to top button