Punjabpolitical

ਆਪ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ FIR ਦਰਜ, ਪੰਜਾਬ ਦੇ ਸਾਰੇ AAP MLA ਦਿੱਲੀ ਤਲਬ

ਚੰਡੀਗੜ੍ਹ, ਸੂਬੇ ਦੇ ਕੁਝ ਆਪ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਗਈ ਹੈ।

 

ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ‘ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।

ਪੰਜਾਬ ਦੇ ਸਾਰੇ AAP ਵਿਧਾਇਕ ਦਿੱਲੀ ਤਲਬ 

 ਪੰਜਾਬ ਦੇ ਅੰਦਰ ਚੱਲ ਰਹੇ ਸਿਆਸੀ ਕਲੇਸ਼ ਦੇ ਵਿਚਕਾਰ ਹੁਣ ਪੰਜਾਬ ਦੇ ਸਾਰੇ AAP ਵਿਧਾਇਕਾਂ ਨੂੰ ਅਰਵਿੰਦ ਕੇਜਰੀਵਾਲ ਦੇ ਵਲੋਂ ਦਿੱਲੀ ਤਲਬ ਕੀਤਾ ਗਿਆ ਹੈ। 

ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਅੰਦਰ ਵਿਧਾਇਕਾਂ ਨੂੰ ਖ਼ਰੀਦਣ ਦੀਆਂ ਖ਼ਬਰਾਂ ਨੇ ਸਿਆਸੀ ਭੂਚਾਲ ਲਿਆਂਦਾ ਹੈ, ਜਿਸ ਮਗਰੋਂ ਕੇਜਰੀਵਾਲ ਨੇ ਸਾਰੇ ਵਿਧਾਇਕ ਦਿੱਲੀ ਤਲਬ ਕੀਤੇ ਹਨ। 

Leave a Reply

Your email address will not be published. Required fields are marked *

Back to top button