
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਸੂਬੇ ਦਾ ਰਾਜਪਾਲ ਲਾਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਮੋਦੀ ਸਰਕਾਰ ਨੇ ਉਹਨਾਂ ਦੀ ਨਿਯੁਕਤੀ ਵਾਸਤੇ ਪ੍ਰਕਿਰਿਆਰ ਆਰੰਭ ਦਿੱਤੀ ਹੈ।
ਇਹ ਵੀ ਚਰਚਾ ਹੈ ਕਿ ਰਾਜਪਾਲ ਵਜੋਂ ਨਿਯੁਕਤੀ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਸ਼ਾਮਲ ਹੋਣਗੇ ਤੇ ਆਪਣੀ ਪਾਰਟੀ ਪੀ ਐਲ ਸੀ ਦਾ ਭਾਜਪਾ ਵਿਚ ਰਲੇਵਾਂ ਕਰਨਗੇ।







