
ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ‘ਚ ਹੁਣ ਕਿਸੇ ਸਿਆਸੀ ਆਗੂ ਦੀ ਗ੍ਰਿਫਤਾਰੀ ਹੋ ਸਕਦੀ ਹੈ। ਮੀਡਿਆ ਰਿਪੋਰਟਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਜਾਂਚ ‘ਚ ਕਿਸੇ ਸਿਆਸੀ ਲੀਡਰ ਦਾ ਨਾਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਲੰਮੇ ਸਮੇਂ ਦੀ ਅਸਲ ਸਾਜ਼ਿਸ਼ ਕਰਤਾ ਨੂੰ ਫੜ੍ਹਨ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਦੱਸ ਦੇਈਏ ਕਿ 1850 ਪੰਨਿਆ ਦੀ ਚਾਰਜਸ਼ੀਟ ਦਾਖਲ ਹੋ ਚੁੱਕੀ ਹੈ, ਸਾਰੇ ਸ਼ੂਟਰਸ ਨੂੰ ਵੀ ਕਾਬੂ ਕਰ ਲਿਆ ਗਿਆ ਹੈ।
ਗੈਂਗਸਟਰ ਦੀਪਕ ਮੁੰਡੀ ਨੇ ਉਸ ਦਾ ਨਾਂ ਲਿਆ ਹੈ। ਪੁਲਿਸ ਨੇ ਇਸ ਆਗੂ ਨੂੰ ਫੜਨ ਲਈ ਟੀਮਾਂ ਤਿਆਰ ਕਰ ਦਿੱਤੀਆਂ ਹਨ। ਮੂਸੇਵਾਲਾ ਦੇ ਪਿਤਾ ਨੇ ਕਿਹਾ ਸੀ ਕਿ ਮੁਲਜ਼ਮ ਬੇਸ਼ੱਕ ਗ੍ਰਿਫ਼ਤਾਰ ਕਰ ਲਏ ਗਏ ਹਨ ਪਰ ਸਾਜ਼ਿਸ਼ ਰਚਣ ਵਾਲੇ ਅਜੇ ਵੀ ਪਰਦੇ ਪਿੱਛੇ ਹਨ, ਜਿਨ੍ਹਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨਾ ਪਵੇਗਾ। ਇਹ ਲੋਕ ਚਿੱਟੇ ਕੱਪੜਿਆਂ ਵਿੱਚ ਵੱਡੀਆਂ ਗੱਡੀਆਂ ਵਿੱਚ ਘੁੰਮਦੇ ਹਨ। । ਲੁਧਿਆਣਾ ਪੁਲਿਸ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਨਿਰਮਲ ਸਿੰਘ ਦੇ ਭਤੀਜੇ ਸੰਦੀਪ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।