ਜਲੰਧਰ ਸਮੇਤ 5 ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ, ਭਾਰੀ ਵਰਖਾ, ਹਾਲਾਤ ਗੰਭੀਰ
Holiday declared in schools in 5 districts including Jalandhar

Holiday declared in schools in 5 districts including Jalandhar
ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਵਰਖਾ ਕਾਰਨ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ। ਇਸੇ ਕਰਕੇ ਜਲੰਧਰ, ਅੰਮ੍ਰਿਤਸਰ ਸਮੇਤ ਪੰਜ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਹੁਣ ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਕਪੂਰਥਲਾ ਪ੍ਰਸ਼ਾਸਨ ਨੇ ਵੀ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਭਾਰੀ ਮੀਂਹ ਨਾਲ ਕਈ ਇਲਾਕਿਆਂ ਵਿੱਚ ਜਲ-ਭਰਾਵ ਦੀ ਸਥਿਤੀ ਪੈਦਾ ਹੋ ਰਹੀ ਹੈ,
ਜਿਸ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਲਈ ਇਹ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਹੁਸ਼ਿਆਰਪੁਰ, ਅੰਮ੍ਰਿਤਸਰ, ਫਾਜ਼ਿਲਕਾ, ਪਠਾਨਕੋਟ ਅਤੇ ਜਲੰਧਰ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਪਰ 25 ਅਗਸਤ ਦੀ ਦੇਰ ਰਾਤ ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਵੀ ਛੁੱਟੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਕਰਕੇ 26 ਅਗਸਤ ਯਾਨੀਕਿ ਅੱਜ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ।









