ਕੈਨੇਡਾ ਵਲੋਂ ਭਾਰਤੀ ਲੋਕਾਂ ਸਬੰਧੀ ਐਡਵਾਈਜ਼ਰੀ ਜਾਰੀ,ਕਿਹਾ ਭਾਰਤ ‘ਚ ਹੋ ਸਕਦੇ ਹਨ ਅੱਤਵਾਦੀ ਹਮਲੇ
ਭਾਰਤ ਵੱਲੋਂ ਕੈਨੇਡਾ ਵਿੱਚ ਵਸਦੇ ਭਾਰਤੀ ਮੂਲ ਦੇ ਲੋਕਾਂ ਨੂੰ ਸੁਰੱਖਿਆ ਸਬੰਧੀ ਐਡਵਾਈਜ਼ਰੀ ਜਾਰੀ ਕੀਤੇ ਜਾਣ ਤੋਂ ਬਾਅਦ ਹੁਣ ਕੈਨੇਡਾ ਵੀ ਹਰਕਤ ਵਿੱ ਆਇਆ ਹੈ। ਕੈਨੇਡੀਅਨ ਅਡਵਾਇਜ਼ਰੀ (canadian advisory) ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਨੂੰ “ਅੱਤਵਾਦੀ ਹਮਲਿਆਂ ਦੇ ਖਤਰੇ” ਦੇ ਕਾਰਨ ਪੂਰੇ ਭਾਰਤ ਵਿੱਚ ਬਹੁਤ ਸਾਵਧਾਨੀ ਵਰਤਣ ਲਈ ਕਿਹਾ ਹੈ।
ਟਰਾਂਟੋ: ਕੁੱਝ ਦਿਨ ਪਹਿਲਾ ਭਾਰਤ ਸਰਕਾਰ ਵੱਲੋਂ ਕੈਨੇਡਾ ਦਾ ਸਫਰ (A trip to Canada)ਕਰ ਰਹੇ ਜਾਂ ਕੈਨੇਡਾ ਵਿੱਚ ਰਹਿਣ ਵਾਲੇ ਭਾਰਤੀ ਮੂਲ ਦੇ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਐਡਵਾਇਜ਼ਰੀ ਜਾਰੀ ਕੀਤੀ ਸੀ। ਹੁਣ ਦੂਜੇ ਪਾਸੇ ਕੈਨੇਡੀਅਨ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਈਜ਼ਰੀ (Travel advisory) ਜਾਰੀ ਕੀਤੀ ਹੈ। ਇਸ ਵਿੱਚ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਭਾਰਤ ਦੇ ਗੁਜਰਾਤ, ਪੰਜਾਬ ਅਤੇ ਰਾਜਸਥਾਨ ਵਿੱਚ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ (Borders with Pakistan) ਨੂੰ ਸਾਂਝਾ ਕਰਨ ਵਾਲੇ ਖੇਤਰਾਂ ਵਿੱਚ ਨਾ ਜਾਣ।ਐਡਵਾਈਜ਼ਰੀ ਮੁਤਾਬਕ, ‘ਪਾਕਿਸਤਾਨ ਨਾਲ ਲੱਗਦੀ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਦੇ ਖੇਤਰ ਵਿੱਚ ਬਾਰੂਦੀ ਸੁਰੰਗਾਂ ਦੀ ਅਣਸੁਖਾਵੀਂ ਸੁਰੱਖਿਆ ਸਥਿਤੀ ਅਤੇ ਬਾਰੂਦੀ ਸੁਰੰਗਾਂ ਦੀ ਮੌਜੂਦਗੀ ਕਾਰਨ ਗੁਜਰਾਤ, ਪੰਜਾਬ ਅਤੇ ਰਾਜਸਥਾਨ ਵਿੱਚ ਕਿਸੇ ਵੀ ਤਰ੍ਹਾਂ ਦੀ ਯਾਤਰਾ ਤੋਂ ਬਚੋ।
ਕੈਨੇਡੀਅਨ ਸਰਕਾਰ ਨੇ ਇਹ ਐਡਵਾਇਅਜ਼ਰੀ ਆਪਣੀ ਵੈੱਬਸਾਈਟ ਉੱਤੇ ਜਾਰੀ ਕੀਤਾ ਹੈ। ਇਸ ਐਡਵਾਇਜ਼ਰੀ ਰਾਹੀਂ ਕੈਨੇਡੀਅਨ ਨਾਗਰਿਕਾਂ ਨੂੰ “ਅੱਤਵਾਦੀ ਹਮਲਿਆਂ ਦੇ ਖਤਰੇ” ਦੇ ਕਾਰਨ ਪੂਰੇ ਭਾਰਤ ਵਿੱਚ ਬਹੁਤ ਸਾਵਧਾਨੀ ਵਰਤਣ ਲਈ ਕਿਹਾ ਹੈ।









