
ਸੰਗਰੂਰ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦਾ ਘਿਰਾਓ ਹੋਇਆ ਹੈ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੀ ਕਾਰ ਘੇਰ ਲਈ। ਇਸ ਦੌਰਾਨ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਵੀ ਝੜਪ ਹੋ ਗਈ। ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਸੀਓਜੀ ਸੈਨਿਕਾਂ ਵੱਲੋਂ ਇਹ ਵਿਰੋਧੀ ਕੀਤਾ ਗਿਆ ਹੈ। ਇਸ ਮੌਕੇ ਮਾਹੌਲ ਕਾਫੀ ਤਣਾਅ ਵਾਲਾ ਬਣ ਗਿਆ।
ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ , ਮਾਤਾ ਅਤੇ ਭੈਣ ਨੂੰ ਜੀ.ਓ.ਜੀ. ਦੇ ਵਿਰੋਧ ਦਾ ਭਾਰੀ ਸਾਹਮਣਾ ਕਰਨਾ ਪਿਆ। ਸਾਬਕਾ ਫ਼ੌਜੀਆਂ ਵਲੋਂ ਦਫ਼ਤਰ ਨੂੰ ਦੋ ਪਾਸਿਉਂ ਘੇਰਨ ਕਾਰਨ ਪਹਿਲਾਂ ਤਾਂ ਮੁੱਖ ਮੰਤਰੀ ਦੀ ਪਤਨੀ, ਮਾਤਾ ਅਤੇ ਭੈਣ ਤੈਅ ਸਮੇਂ ਤੋਂ ਲਗਭਗ ਦੋ ਘੰਟੇ ਦੇਰੀ ਨਾਲ ਪਹੁੰਚੀਆਂ