Punjab
ਗੈਂਗਸਟਰ ਟੀਨੂੰ ਦੇ ਫ਼ਰਾਰ ‘ਤੇ CIA ਇੰਚਾਰਜ ਨੂੰ ਨੌਕਰੀ ਤੋਂ ਮੁਅੱਤਲ, ਕੀਤਾ ਗ੍ਰਿਫ਼ਤਾਰ, ਮੰਤਰੀ ਨੇ ਦਿੱਤਾ ਅਜੀਬ ਬਿਆਨ
ਮਾਨਸਾ ਦੇ ਸੀਆਈਏ ਇੰਚਾਰਜ ਨੂੰ ਲਾਰੈਂਸ ਗੈਂਗ ਦੇ ਗੈਂਗਸਟਰ ਦੀਪਕ ਟੀਨੂੰ ਦੇ ਭਗੌੜੇ ਹੋਣ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਨੂੰ ਨੌਕਰੀ ਤੋਂ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੀਪਕ ਟੀਨੂੰ ਬੀਤੀ ਰਾਤ ਸੀਆਈਏ ਸਟਾਫ਼ ਦੀ ਇਮਾਰਤ ਵਿੱਚੋਂ ਫਰਾਰ ਹੋ ਗਿਆ ਸੀ।
ਉਸ ਨੂੰ ਕਤਲ ਕੇਸ ਵਿੱਚ ਗੋਇੰਦਵਾਲ ਜੇਲ੍ਹ ਤੋਂ ਰਿਮਾਂਡ ’ਤੇ ਲਿਆ ਗਿਆ ਸੀ।
ਮੰਤਰੀ ਨੇ ਦਿੱਤਾ ਅਜੀਬ ਬਿਆਨ
ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ‘ਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅਜਿਹੀਆਂ ਛੋਟੀਆਂ-ਛੋਟੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਦੇ ਇਸ ਬਿਆਨ ਉੱਪਰ ਪੱਤਰਕਾਰ ਹੈਰਾਨ ਹੋਏ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ