Punjab

ਸ਼ਾਰਪ ਸ਼ੂਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ‘ਚੋਂ ਫਰਾਰ ਹੋਣ ਮਗਰੋਂ ਵੱਡਾ ਖੁਲਾਸਾ, ਕਿਵੇਂ ਹੋਇਆ ਫ਼ਰਾਰ

ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਮਗਰੋਂ ਵੱਡਾ ਖੁਲਾਸਾ ਹੋਇਆ ਹੈ।

ਪੁਲਿਸ ਦੀ ਲਾਪ੍ਰਵਾਹੀ ਕਰਕੇ ਹੀ ਗੈਂਗਸਟਰ ਦੀਪਕ ਟੀਨੂੰ ਫਰਾਰ ਹੋਇਆ ਹੈ। ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਦੀਪਕ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਹੀ ਟੀਨੂੰ ਫਰਾਰ ਹੋਇਆ ਹੈ। ਪਤਾ ਲੱਗਾ ਹੈ ਕਿ ਇਸ ਦੀ ਗਾਜ ਕਈ ਪੁਲਿਸ ਮੁਲਾਜ਼ਮਾਂ ਉੱਪਰ ਡਿੱਗ ਸਕਦੀ ਹੈ।

ਹਾਸਲ ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਇੰਚਾਰਜ ਗੈਂਗਸਟਰ ਟੀਨੂੰ ਨੂੰ ਆਪਣੀ ਨਿੱਜੀ ਗੱਡੀ ਵਿੱਚ ਕਪੂਰਥਲਾ ਤੋਂ ਮਾਨਸਾ ਲਿਆ ਰਿਹਾ ਸੀ। ਪੁਲਿਸ ਟੀਨੂੰ ਨੂੰ ਕਪੂਰਥਲਾ ਤੋਂ ਲੈ ਕੇ ਕਿਸੇ ਅਣਪਛਾਤੀ ਥਾਂ ‘ਤੇ ਛਾਪੇਮਾਰੀ ਕਰਨ ਲਈ ਲੈ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਦੀਪਕ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਹੀ ਟੀਨੂੰ ਫਰਾਰ ਹੋਇਆ ਹੈ।

Back to top button