canada, usa ukWorld
ਮੈਕਸੀਕੋ ‘ਚ ਅੰਨ੍ਹੇਵਾਹ ਗੋਲੀਬਾਰੀ, ਇੱਕ ਮੇਅਰ ਅਤੇ ਇੱਕ ਪੁਲਿਸ ਅਧਿਕਾਰੀ ਸਮੇਤ 18 ਲੋਕਾਂ ਦੀ ਮੌਤ

ਅਮਰੀਕਾ ਦੇ ਨਾਲ ਲੱਗਦੇ ਮੈਕਸੀਕੋ ਵਿੱਚ ਬੰਦੂਕਧਾਰੀਆਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ‘ਚ 18 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਇੱਕ ਮੇਅਰ ਅਤੇ ਇੱਕ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ। ਗੋਲੀਬਾਰੀ ਦੀ ਇਹ ਘਟਨਾ ਸੈਨ ਮਿਗੁਏਲ ਦੇ ਤੋਲਾਪਨ ਦੀ ਦੱਸੀ ਜਾ ਰਹੀ ਹੈ।
ਬੀਬੀਸੀ ਨੇ ਕਿਹਾ ਕਿ ਬੰਦੂਕਧਾਰੀਆਂ ਨੇ ਹਮਲੇ ਵਿੱਚ ਘੱਟੋ-ਘੱਟ 18 ਲੋਕਾਂ ਦੀ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।