politicalPunjab

ਆਪ ਦੇ ਕੈਬਨਿਟ ਮੰਤਰੀ ਖਿਲਾਫ ਧਰਨਾ ਦੇਣ ਵਾਲੇ ਕਾਂਗਰਸੀ ਨੂੰ ਰਾਜਾ ਵੜਿੰਗ ਨੇ ਪਾਰਟੀ ਚੋਂ ਕੱਢਿਆ !

ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਲਈ ਕਾਂਗਰਸ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਧਰਨੇ ਦਿੱਤੇ ਸਨ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਵਿੱਚ ਧਰਨਾ ਦਿੱਤਾ। ਇਸ ਧਰਨੇ ਦੇ ਬਰਾਬਰ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਵੱਖਰਾ ਧਰਨਾ ਦਿੱਤਾ। ਲਾਲੀ ਨੂੰ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਧਾਨ ਬਣਾਇਆ ਸੀ। ਇਸ ਦਾ ਨੋਟਿਸ ਲੈਂਦਿਆਂ ਵੜਿੰਗ ਨੇ ਲਾਲੀ ਨੂੰ ਪਾਰਟੀ ਵਿੱਚੋਂ ਬਰਖਾਸਤ ਕਰਨ ਲਈ ਸੂਬਾ ਇੰਚਾਰਜ ਹਰੀਸ਼ ਚੌਧਰੀ ਨੂੰ ਪੱਤਰ ਲਿਖਿਆ ਹੈ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ‘ਚ ਅਨੁਸ਼ਾਸਨਹੀਣਤਾ ਦੇ ਮੱਦੇਨਜ਼ਰ ਚੌਧਰੀ ਇਸ ‘ਤੇ ਕਾਰਵਾਈ ਕਰਨਗੇ।

Leave a Reply

Your email address will not be published.

Back to top button