JalandharPunjab

ਸੈਨਿਕ ਇੰਸਟੀਚਿਊਟ ’ਚ ਵੱਖ-ਵੱਖ ਕੋਰਸਾਂ ਲਈ ਦਾਖ਼ਲਾ ਸ਼ੁਰੂ

ਜਲੰਧਰ, ਐਚ ਐਸ ਚਾਵਲਾ।

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਵਿਖੇ ਚੱਲ ਰਹੇ ਪੰਜਾਬ ਸਰਕਾਰ ਤੋਂ ਪ੍ਰਮਾਣਿਤ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਸੈਸ਼ਨ 2022-23 ਲਈ ਐਮ.ਐਸ.ਸੀ. (ਆਈ.ਟੀ.), ਬੀ.ਐਸ.ਸੀ. (ਆਈ.ਟੀ.) ਅਤੇ ਪੀ.ਜੀ.ਡੀ.ਸੀ.ਏ. ਕੋਰਸਾਂ ਲਈ ਦਾਖ਼ਲੇ ਸ਼ੁਰੂ ਹੋ ਗਏ ਹਨ।

ਇਸ ਸਬੰਧੀ ਕਾਲਜ ਦੇ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ ਅਤੇ ਸਾਬਕਾ/ਸਰਵਿੰਗ ਫੌਜੀਆਂ, ਐਸ.ਸੀ., ਐਸ.ਟੀ. ਅਤੇ ਗਰੀਬ ਬੱਚਿਆਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵਿੱਚ ਉਕਤ ਵਰਗ ਨਾਲ ਸਬੰਧਤ ਬੱਚਿਆਂ ਨੂੰ ਪੇਸ਼ੇਵਰ ਅਤੇ ਡਿਗਰੀ ਕੰਪਿਊਟਰ ਕੋਰਸਾਂ ਦੀ ਸਿਖਲਾਈ ਦੇ ਕੇ ਰੋਜ਼ਗਾਰ ਦੇ ਯੋਗ ਬਣਾਇਆ ਜਾ ਰਿਹਾ ਹੈ।

ਕਾਲਜ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਐਮ.ਐਸ.ਸੀ (ਆਈ.ਟੀ.) , ਬੀ.ਐਸ.ਸੀ. (ਆਈ.ਟੀ.) ਅਤੇ ਪੀ.ਜੀ.ਡੀ.ਸੀ.ਏ. ਕੋਰਸ ਯੂਨੀਵਰਸਿਟੀ ਦੇ ਸਿਲੇਬਸ ਅਨੁਸਾਰ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਇਥੇ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸੀਅਤ ਦੇ ਨਿਰਮਾਣ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ, ਜਿਸ ਲਈ ਸੰਸਥਾ ਪਾਸ ਯੋਗ ਸਟਾਫ਼ ਮੌਜੂਦ ਹੈ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 84279-68374, 76962-05657, 0181-2452290 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫ਼ਤਰ ਆ ਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ਵਿੱਚ ਸੀਟਾਂ ਸੀਮਤ ਹਨ, ਇਸ ਲਈ ਇਥੇ ਦਾਖ਼ਲਾ ਪਹਿਲ ਦੇ ਆਧਾਰ ’ਤੇ ਹੀ ਹੋਵੇਗਾ।

 

Leave a Reply

Your email address will not be published. Required fields are marked *

Back to top button