PoliticsPunjab

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦੇ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਦੇਰ ਰਾਤ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।ਸੁੰਦਰ ਸ਼ਾਮ ਅਰੋੜਾ ਹਾਲ ਹੀ ਵਿਚ ਕਾਂਗਰਸ ਤੋਂ ਭਾਜਪਾ ਵਿਚ ਸ਼ਾਮਿਲ ਹੋਏ ਸਨ।

ਵਰਿੰਦਰ ਕੁਮਾਰ ਨੇ ਦੱਸਿਆ ਕਿ ਏਆਈਜੀ ਮਨਮੋਹਨ ਕੁਮਾਰ ਨੇ ਸ਼ਿਕਾਇਤ ਕੀਤੀ ਹੈ ਕਿ ਅਰੋੜਾ 14 ਅਕਤੂਬਰ, 2022 ਨੂੰ ਉਸ ਨੂੰ ਮਿਲਿਆ ਸੀ ਉਸ ਨੂੰ (ਏਆਈਜੀ) ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ।

VB ਮੁਖੀ ਨੇ ਅੱਗੇ ਦੱਸਿਆ ਕਿ ਸਾਬਕਾ ਮੰਤਰੀ ਨੇ ਅਗਲੇ ਦਿਨ ਭਾਵ 15 ਅਕਤੂਬਰ, 2022 ਨੂੰ 50 ਲੱਖ ਰੁਪਏ ਅਤੇ ਬਾਕੀ ਰਕਮ ਬਾਅਦ  ਵਿੱਚ ਦੇਣ ਦੀ ਪੇਸ਼ਕਸ਼ ਕੀਤੀ। ਇਸ ਮਾਮਲੇ ਵਿੱਚ ਅਰੋੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ ਹਨ। 

 

ਦੱਸਿਆ ਜਾ ਰਿਹਾ ਹੈ ਕਿ ਅਰੋੜਾ ਨੂੰ ਵਿਜੀਲੈਂਸ ਦੀ ਟੀਮ ਨੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਪਤਾ ਲੱਗਾ ਹੈ ਕਿ ਰਿਸ਼ਵਤ ਦੇਣ ਸਮੇਂ ਉਸ ਦੇ ਨਾਲ ਮੌਜੂਦ ਉਸ ਦੇ ਪੀਏ ਮਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਵਿਜੀਲੈਂਸ ਬਿਊਰੋ ਅਰੋੜਾ ਵਿਰੁੱਧ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਸੀ। ਇਸ ਮਾਮਲੇ ਵਿੱਚ ਉਸ ਨੂੰ ਦੋ ਵਾਰ ਚੰਡੀਗੜ੍ਹ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਸੂਤਰਾਂ ਅਨੁਸਾਰ ਅਰੋੜਾ ਨੇ ਜਾਂਚ ਨੂੰ ਦਬਾਉਣ ਲਈ ਵਿਜੀਲੈਂਸ ਦੇ ਐਸਐਸਪੀ ਨਾਲ ਗੱਲਬਾਤ ਕੀਤੀ ਤੇ ਪੰਜਾਹ ਲੱਖ ਰੁਪਏ ਵਿੱਚ ਸੌਦਾ ਤੈਅ ਹੋ ਗਿਆ।

ਉਸੇ ਐਸਐਸਪੀ ਨੇ ਅਰੋੜਾ ਨੂੰ ਜ਼ੀਰਕਪੁਰ ਨੇੜੇ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕਰ ਲਿਆ। ਦੱਸ ਦੇਈਏ ਕਿ ਅਰੋੜਾ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਕਾਂਗਰਸ ਸਰਕਾਰ ਦੇ ਤਖਤਾਪਲਟ ਤੋਂ ਬਾਅਦ ਜਦੋਂ ਚਰਨਜੀਤ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਗਿਆ ਤਾਂ ਅਰੋੜਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸੇ ਸਾਲ ਅਰੋੜਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਹਾਰ ਗਏ ਸਨ। ਅਰੋੜਾ ਕੁਝ ਸਮਾਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸਨ।

Leave a Reply

Your email address will not be published. Required fields are marked *

Back to top button