ਜਲੰਧਰ ‘ਚ ਪਿਸਤੌਲ ਸ਼ੂਟਿੰਗ ਖਿਡਾਰੀ ਨੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ

ਜਲੰਧਰ ਦੇ ਕਰੋਲ ਬਾਗ ਇਲਾਕੇ ਦੇ ਰਹਿਣ ਵਾਲੀ ਪਿਸਤੌਲ ਸ਼ੂਟਿੰਗ ਖਿਡਾਰੀ ਸੁਪਰਨਾ ਸ਼ਰਮਾ ਉਰਫ਼ ਸੈਂਡੀ ਵੱਲੋਂ ਖੁਦ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸੁਪਰਨਾ ਸ਼ਰਮਾ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰੀ ਹੈ।ਜਿਸ ਨੂੰ ਜ਼ਖਮੀ ਹਾਲਤ ਵਿੱਚ ਤੁਰੰਤ ਪ੍ਰਭਾਵ ਨਾਲ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ਼ ਦੇ ਲਈ ਭਰਤੀ ਕਰਵਾਇਆ ਗਿਆ ਹੈ।ਨਿੱਜੀ ਹਸਪਤਾਲ ‘ਚ ਗੰਭੀਰ ਜ਼ਖਮੀ ਹੋਏ ਸ਼ੂਟਿੰਗ ਖਿਡਾਰੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਖੁਦ ਨੂੰ ਗੋਲੀ ਮਾਰਨ ਵਾਲਾ ਨੌਜਵਾਨ ਸੈਂਡੀ ਵਿਦੇਸ਼ ਜਾਣਾ ਚਾਹੁੰਦਾ ਸੀ ਪਰ ਕੰਮ ਨਾ ਮਿਲਣ ਕਾਰਨ ਉਹ ਨਿਰਾਸ਼ ਸੀ
ਜਲੰਧਰ ਦੇ ਕਰੋਲ ਬਾਗ ਦੇ ਰਹਿਣ ਵਾਲੇ 24 ਸਾਲਾਂ ਸੁਪਰਨ ਸ਼ਰਮਾ ਉਰਫ ਸੈਂਡੀ ਨੇ ਮੰਗਲਵਾਰ ਦੇਰ ਰਾਤ ਨੂੰ ਆਪਣੇ ਘਰ ਦੇ ਅੰਦਰ ਹੀ ਖੁੱਦ ਨੂੰ ਗੋਲੀ ਮਾਰ ਲਈ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਪਰਿਵਾਰ ਜਦੋਂ ਉਸ ਦੇ ਕਮਰੇ ‘ਚ ਪਹੁੰਚਿਆ ਤਾਂ ਉਨ੍ਹਾਂ ਨੇ ਉਸ ਨੂੰ ਖੂਨ ਨਾਲ ਲੱਥਪੱਥ ਦੇਖਿਆ।
ਥਾਣਾ ਇੰਚਾਰਜ ਰਾਮਾਮੰਡੀ ਦੇ ਐੱਸਐੱਚਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਇਸੈਂਸੀ ਰਿਵਾਲਵਰ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।