PoliticsPunjab

ਪੰਜਾਬ ‘ਚ ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤੇ ਹੁਕਮ

ਪੰਜਾਬ ਵਿਚ ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ। ਪੰਜਾਬ ’ਚ ਦੀਵਾਲੀ ’ਤੇ 2 ਘੰਟਿਆਂ ਲਈ ਸਿਰਫ਼ ਗ੍ਰੀਨ ਪਟਾਕੇ ਹੀ ਚਲਾਏ ਜਾ ਸਕਣਗੇ।

ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਗ੍ਰੀਨ ਪਟਾਕੇ ਚਲਾਉਣ ਨੂੰ ਉਤਸ਼ਾਹਿਤ ਕਰ ਰਹੀ ਹੈ।

Leave a Reply

Your email address will not be published. Required fields are marked *

Back to top button