Punjab

ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦੇ ਪਾਰਕ ਦਾ ਕੱਟਿਆ ਬਿਜਲੀ ਕੁਨੈਕਸ਼ਨ !

ਭਗਵੰਤ ਮਾਨ ਦੇ ਰਾਜ ‘ਚ ਬਿਜਲੀ ਬੋਰਡ ਨੇ ਖੱਟਕੜ੍ਹ ਕਲਾਂ ‘ਚ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦੀ ਪਾਰਕ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਹੈ। ਕਰੀਬ 20 ਹਜ਼ਾਰ ਦਾ ਬਿੱਲ ਨਾ ਭਰਨ ‘ਤੇ ਬਿਜਲੀ ਬੋਰਡ ਨੇ ਇਹ ਕਾਰਵਾਈ ਕੀਤੀ ਹੈ। ਓਧਰ ਭਾਜਪਾ ਨੇ ਇਸ ਕਾਰਵਾਈ ਦੀ ਕੜੇ ਸ਼ਬਦਾਂ ‘ਚ ਨਿੰਦਾ ਕੀਤੀ ਹੈ।

ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਸੀ ਕਿ ਸੂਰਜ ਦੀ ਸੁਨਹਿਰੀ ਕਿਰਨ ਇਕ ਨਵੀਂ ਸਵੇਰ ਲੈ ਕੇ ਆਈ ਹੈ। ਉਨ੍ਹਾਂ ਕਿਹਾ ਸੀ ਕਿ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ। ਭਗਵੰਤ ਮਾਨ ਨੇ ਆਪਣੇ ਟਵੀਟ ‘ਚ ਕਿਹਾ ਸੀ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਉਹ ਰਵਾਨਾ ਹੋ ਰਹੇ ਹਨ।

Back to top button